ਭਾਰਤ ‘ਚ ਥੋੜ੍ਹੀ ਰਾਹਤ ਦੀ ਖ਼ਬਰ, 100 ਦੇ ਕਰੀਬ ਲੋਕਾਂ ਨੇ ਦਿੱਤੀ ਕਰੋਨਾ ਨੂੰ ਮਾਤ
ਹੁਣ ਤੱਕ ਕਰੋਨਾ ਵਾਇਰਸ ਨਾਲ ਭਾਰਤ ਵਿਚ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਤੋਂ ਪ੍ਰਭਾਵਿਤ ਹੋਣ ਵਾਲਿਆਂ ਦਾ ਅੰਕੜਾਂ 1000 ਤੋਂ ਵੀ ਵੱਧ ਗਿਆ ਹੈ
ਨਵੀਂ ਦਿੱਲੀ : ਕਰੋਨਾ ਵਾਇਰਸ ਦਾ ਪ੍ਰਭਾਵ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ ਜਿੱਥੇ ਇਸ ਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਦਾ ਲੌਕਡਾਊਨ ਕਰ ਦਿੱਤਾ ਗਿਆ ਹੈ ਪਰ ਫਿਰ ਵੀ ਆਏ ਦਿਨ ਕਰੋਨਾ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਦੱਸ ਦੱਈਏ ਕਿ ਹੁਣ ਤੱਕ ਕਰੋਨਾ ਵਾਇਰਸ ਨਾਲ ਭਾਰਤ ਵਿਚ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਤੋਂ ਪ੍ਰਭਾਵਿਤ ਹੋਣ ਵਾਲਿਆਂ ਦਾ ਅੰਕੜਾਂ 1000 ਤੋਂ ਵੀ ਵੱਧ ਗਿਆ ਹੈ। ਉਥੇ ਹੀ ਇਸ ਦੌਰਾਨ ਸਿਹਤ ਮੰਤਰਾਲੇ ਵੱਲੋਂ ਇਕ ਜਾਣਕਾਰੀ ਦਿੱਤੀ ਗਈ ਹੈ ਜਿਸ ਵਿਚ ਇਕ ਰਾਹਤ ਦੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿਚ 100 ਤੋਂ ਜਿਆਦਾ ਲੋਕ ਇਸ ਵਾਇਰਸ ਤੇ ਜਿੱਤ ਪਾਉਣ ਤੋਂ ਬਾਅਦ ਠੀਕ ਹੋ ਕੇ ਆਪਣੇ ਘਰ ਚੱਲੇ ਗਏ ਹਨ। ਜ਼ਿਕਰਯੋਗ ਹੈ ਕਿ ਹੁਣ ਤੱਕ ਕਰੋਨਾ ਵਾਇਰਸ ਦੇਸ਼ ਦੇ 27 ਸੂਬਿਆਂ ਵਿਚ ਪਹੁੰਚ ਚੁੱਕਾ ਹੈ ਅਤੇ ਜਿਸ ਵਿਚ ਸਭ ਤੋਂ ਜਿਆਦਾ ਮਾਮਲੇ ਮਹਾਂਰਾਸ਼ਟਰ ਵਿਚੋਂ ਸਾਹਮਣੇ ਆ ਰਹੇ ਹਨ। ਜਿੱਥੇ ਕਰੋਨਾ ਵਾਇਰਸ ਤੋਂ ਪੀੜਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 193 ਤੱਕ ਪਹੁੰਚ ਗਿਆ ਹੈ। ਇਸਤੋਂ ਬਾਅਦ ਦੂਜੇ ਨੰਬਰ ਤੇ ਕੇਰਲ ਆਉਂਦਾ ਹੈ ।
ਜਿਕਰਯੋਗ ਹੈ ਕਿ ਵੱਖ-ਵੱਖ ਦੇਸ਼ਾਂ ਦੇ ਡਾਕਟਰਾਂ ਦੇ ਵੱਲੋਂ ਇਸ ਵਾਇਰਸ ਨੂੰ ਖਤਮ ਕਰਨ ਦੀ ਦਵਾਈ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਕੋਈ ਵੀ ਦਵਾਈ ਤਿਆਰ ਨਹੀਂ ਹੋਈ । ਇਸ ਲਈ ਸਾਨੂੰ ਇਸ ਵਾਇਰਸ ਨਾਲ ਲੜਨ ਦੇ ਲਈ ਲੌਕਡਾਊਨ ਦੀ ਪਾਲਣਾ ਕਰਦੇ ਹੋਏ ਆਪਣੇ- ਆਪਣੇ ਘਰਾਂ ਵਿਚ ਸੁਰੱਖਿਅਤ ਰਹਿਣਾ ਚਾਹੀਦੀ ਹੈ ਤਾਂ ਜੋ ਅਸੀਂ ਇਸ ਨੂੰ ਫੈਲਣ ਤੋਂ ਰੋਕ ਸਕੀਏ ਕਿਉਂਕਿ ਜੇ ਇਕ ਵਾਰ ਇਹ ਵਾਇਰਸ ਭਾਰਤ ਵਿਚ ਫੈਲ ਗਿਆ ਤਾਂ ਸਾਡੇ ਦੇਸ਼ ਦੇ ਹਾਲਤ ਵੀ ਇਟਲੀ ਅਤੇ ਚੀਨ ਦੇਸ਼ਾਂ ਵਰਗੇ ਹੋ ਜਾਣਗੇ। ਜ਼ਿਕਰਯੋਗ ਹੈ ਕਿ ਇਟਲੀ ਵਿਚ ਕਰੋਨਾ ਨੇ ਹਲਾਤ ਇੰਨੇ ਖਰਾਬ ਕਰ ਦਿੱਤੇ ਹਨ ਕਿ ਉੱਥੇ ਕਰੋਨਾ ਵਾਇਰਸ ਨਾਲ 10,000 ਤੋਂ ਵੀ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਕਾਰਨ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਕੀਤਾ ਹੈ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਆਪਣੇ ਘਰਾਂ ਵਿਚ ਰਹਿ ਕੇ ਇਸ ਵਾਇਰਸ ਨੂੰ ਹਰਾਉਣ ਵਿਚ ਸਰਕਾਰ ਦੀ ਮਦਦ ਕਰਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।