ਪੀਐੱਮ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਪੁਡੂਚੇਰੀ ਵਿਚ ਡ੍ਰੋਨ ਤੇ UAV 'ਤੇ ਪਾਬੰਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਅ੍ਰਪੈਲ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਉਮੀਦਵਾਰਾਂ ਦੇ ਸਮਰਥਨ ਵਿਚ ਅੱਜ ਇੱਥੇ ਇਕ ਚੁਣਾਵੀ ਰੈਲੀ ਨੂੰ ਸੰਬੋਧਨ ਕਰਨਗੇ
ਪੁਡੂਚੇਰੀ - ਪੁਡੂਚੇਰੀ ਵਿਚ ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਸੁਨਿਸ਼ਚਿਤ ਕਰਨ ਨੂੰ ਲੈ ਕੇ 29 ਅਤੇ 30 ਮਾਰਚ ਨੂੰ ਇਥੇ ਡ੍ਰੋਨ ਅਤੇ ਹੋਰ ਮਨੁੱਖ ਰਹਿਤ ਯਾਨ (ਯੂਏਵੀ) ਦੀਆਂ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਅਧਿਕਾਰੀ ਪੁਰਵਾ ਗਰਗ ਨੇ ਸੋਮਵਾਰ ਨੂੰ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਡ੍ਰੋਨ ਅਤੇ ਹੋਰ ਮਾਨਵਰਤ ਯਾਨ ਉਡਾਨਾਂ 'ਤੇ ਰੋਕ ਲਗਾਉਣ ਦੇ ਲਈ ਪੂਰੇ ਪੁਡੂਚੇਰੀ ਖੇਤਰ ਵਿਚ ਧਾਰਾ 144 ਲਗਾਈ ਗਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਅ੍ਰਪੈਲ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਉਮੀਦਵਾਰਾਂ ਦੇ ਸਮਰਥਨ ਵਿਚ ਅੱਜ ਇੱਥੇ ਇਕ ਚੁਣਾਵੀ ਰੈਲੀ ਨੂੰ ਸੰਬੋਧਨ ਕਰਨਗੇ। ਦੱਸ ਦਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਗਿਰੀਰਾਜ ਸਿੰਘ ਨੇ ਸ਼ੁੱਕਰਵਾਰ ਨੂੰ ਪੁਡੂਚੇਰੀ ਵਿਚ ਆਯੋਜਿਤ ਹੋਣ ਵਾਲੀਆਂ ਚੋਣਾਂ ਲਈ ਚੋਣ ਲੜਨ ਦਾ ਐਲਾਨ ਕੀਤਾ। ਇੱਥੇ ਛੇ ਅਪਰੈਲ ਨੂੰ 30 ਸੀਟਾਂ ਲਈ ਚੋਣਾਂ ਹੋਣੀਆਂ ਹਨ। ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਕੇਜੀ ਤੋਂ ਪੀਜੀ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਵਧੀਆ ਸਿੱਖਿਆ ਦੇਣ ਅਤੇ ਕਾਲਜ ਦੀਆਂ ਲੜਕੀਆਂ ਨੂੰ ਮੁਫ਼ਤ ਸਕੂਟਰ ਦੇਣ ਵਾਅਦਾ ਕੀਤਾ ਹੈ।