ਦਿੱਲੀ ਦੇ ਭਾਜਪਾ ਨੇਤਾ ਜੀ ਐਸ ਬਾਵਾ ਨੇ ਕੀਤੀ ਖੁਦਕੁਸ਼ੀ, ਜਾਂਚ ਸ਼ੁਰੂ 

ਏਜੰਸੀ

ਖ਼ਬਰਾਂ, ਰਾਸ਼ਟਰੀ

ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

GS Bawa, Delhi BJP leader, found hanging at park near his residence; suicide suspected

ਨਵੀਂ ਦਿੱਲੀ - ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਬਾਵਾ ਨੇ ਬੀਤੀ ਸ਼ਾਮ ਸੁਭਾਸ਼ ਨਗਰ ਦੇ ਝੀਲ ਵਾਲੇ ਪਾਰਕ ਵਿੱਚ ਗਰਿੱਲ ਨਾਲ ਲਟਕ ਕੇ ਫਾਹਾ ਲੈ ਲਿਆ। 58 ਸਾਲ ਦੇ ਜੀਐੱਸ ਬਾਵਾ ਪੱਛਮੀ ਦਿੱਲੀ ਦੇ ਫਤਿਹ ਨਗਰ ਵਿਚ ਰਹਿੰਦੇ ਸਨ। ਸੋਮਵਾਰ ਸ਼ਾਮ 6 ਵਜੇ ਪਾਰਕ ਵਿਚ ਘੁੰਮ ਰਹੇ ਲੋਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਪਾਰਕ ਵਿਚ ਕਿਸੇ ਵਿਅਕਤੀ ਦੀ ਲਾਸ਼ ਲਟਕ ਰਹੀ ਹੈ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਬਰਾਮਦ ਕੀਤਾ ਅਤੇ ਮ੍ਰਿਤਕ ਦੀ ਪਹਿਚਾਣ ਭਾਜਪਾ ਨੇਤਾ ਦੇ ਰੂਪ ਵਿਚ ਹੋਈ। ਪੁਲਿਸ ਨੂੰ ਮੌਕੇ 'ਤੇ ਕੋਈ ਵੀ ਸੁਸਾਈਡ ਨੋਟ ਜਾਂ ਕੁੱਝ ਹੋਰ ਪ੍ਰਾਪਤ ਨਹੀਂ ਹੋਇਆ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੇ ਚਰਚਿਤ ਉਮੀਦਵਾਰ ਤੇਜਿੰਦਰ ਸਿੰਘ ਬੱਗਾ ਦੇ ਇਲੈਕਸ਼ਨ ਏਜੰਟ ਸਨ।