ਰਾਮ ਨਾਥ ਕੋਵਿੰਦ ਦੀ ਦਿੱਲੀ ਦੇ ਏਮਜ਼ ਹਸਪਤਾਲ 'ਚ ਸਫਲਤਾਪੂਰਵਕ ਹੋਈ ਬਾਈਪਾਸ ਸਰਜਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਦੀ ਤੰਦਰੁਸਤੀ ਅਤੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।

Rajnath singh

ਨਵੀਂ ਦਿੱਲੀ:ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਬਾਈਪਾਸ ਸਰਜਰੀ ਸਫਲਤਾਪੂਰਵਕ ਹੋਈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਫਲ ਆਪ੍ਰੇਸ਼ਨ ਲਈ ਡਾਕਟਰਾਂ ਦੀ ਟੀਮ ਨੂੰ ਵਧਾਈ ਦਿੰਦਾ ਹਾਂ। ਅਸੀਂ ਰਾਸ਼ਟਰਪਤੀ ਦੀ ਸਿਹਤ ਬਾਰੇ ਜਾਣਨ ਲਈ ਏਮਜ਼ ਦੇ ਡਾਇਰੈਕਟਰ ਨਾਲ ਵੀ ਗੱਲ ਕੀਤੀ ਹੈ। ਇਸ ਦੇ ਨਾਲ,ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਦੀ ਤੰਦਰੁਸਤੀ ਅਤੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।

ਦੋ ਦਿਨ ਪਹਿਲਾਂ,27 ਮਾਰਚ ਨੂੰ ਰਾਸ਼ਟਰਪਤੀ ਭਵਨ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਜਦੋਂ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਤਾਂ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ। ਉਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਡਾਕਟਰਾਂ ਨੇ ਬਾਈਪਾਸ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਗਈ। ਇਸ ਦੇ ਨਾਲ ਹੀ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ ਹੈ।