ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਦੀ ਦੂਜੀ ਡੋਜ਼ ਲਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲੈ ਲਈ ਹੈ...

Corona Vaccine

ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲੈ ਲਈ ਹੈ। ਡਾਕਟਰ ਹਰਸ਼ਵਰਧਨ ਨੇ ਦਿੱਲੀ ਦੇ ਹਾਰਟ ਐਂਡ ਲੰਗ ਇੰਸਟੀਟਿਊਟ ਵਿੱਚ ਵੈਕਸੀਨ ਦੀ ਦੂਜੀ ਡੋਜ ਲਈ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਪਤਨੀ ਨੂਤਨ ਵੀ ਮੌਜੂਦ ਸਨ। ਵੈਕਸੀਨ ਦੀ ਦੂਜੀ ਡੋਜ ਲੈਣ ਤੋਂ ਬਾਅਦ ਉਨ੍ਹਾਂ ਨੇ ਕਿਹਾ, ਅੱਜ ਮੈਂ ਅਤੇ ਮੇਰੀ ਪਤਨੀ ਨੇ ਵੈਕਸੀਨ ਦੀ ਦੂਜੀ ਡੋਜ਼ ਲਈ ਹੈ।

ਪਹਿਲੀ ਡੋਜ਼ 2 ਮਾਰਚ ਨੂੰ ਲਈ ਸੀ ਉਦੋਂ ਤੋਂ ਲੈ ਕੇ ਹੁਣ ਤੱਕ ਸਾਨੂੰ ਦੋਨਾਂ ਨੂੰ ਕੋਈ ਦਿੱਕਤ ਨਹੀਂ ਹੋਈ ਹੈ। ਮੈਂ ਪਹਿਲਾਂ ਵੀ ਇਹ ਗੱਲ ਕਹੀ ਸੀ ਕਿ ਦੋਨੋਂ ਵੈਕਸੀਨ ਬਿਲਕੁਲ ਠੀਕ ਹਨ। ਵੈਕਸੀਨ ਨੂੰ ਲੈ ਕੇ ਫੈਲੀਆਂ ਅਫਵਾਹਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ, ਸਾਇੰਟਿਸਟ ਦੀ ਗੱਲ ਸੁਣੋ, ਸੋਸ਼ਲ ਮੀਡੀਆ ਉੱਤੇ ਹੋ ਰਹੀਆਂ ਗੱਲਾਂ ਉੱਤੇ ਧਿਆਨ ਨਾ ਦਓ। ਸਹੀ ਜਾਣਕਾਰੀ ਉੱਤੇ ਹੀ ਭਰੋਸਾ ਕਰੋ। ਉਨ੍ਹਾਂ ਨੇ ਦੱਸਿਆ ਕਿ ਦੂਜੀ ਡੋਜ਼ ਲੈਣ ਤੋਂ 2 ਹਫਤੇ ਬਾਅਦ ਬਾਡੀ ਵਿੱਚ ਐਂਟੀਬਾਡੀ ਬਨਣਾ ਸ਼ੁਰੂ ਹੋ ਜਾਂਦਾ ਹੈ। ਡੋਜ਼ ਲੈਣ ਤੋਂ ਬਾਅਦ ਲਾਪਰਵਾਹੀ ਨਹੀਂ ਕਰਨੀ ਚਾਹੀਦੀ।

ਦੋ ਗ਼ਜ਼ ਦੀ ਦੂਰੀ ਅਤੇ ਮਾਸਕ ਪਾਉਣਾ ਜਰੂਰੀ। ਵੈਕਸੀਨ ਲਗਵਾਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਹੁਣ ਤੱਕ ਦੇਸ਼ ਵਿੱਚ 6 ਕਰੋੜ 11 ਲੱਖ ਲੋਕਾਂ ਨੂੰ ਵੈਕਸੀਨ ਲੱਗ ਚੁੱਕੀ ਹੈ। 134 % ਮੋਰਟੇਲਿਟੀ ਰੇਟ ਹੈ ਭਾਰਤ ਵਿੱਚ ਜੋ ਸਭ ਤੋਂ ਘੱਟ ਹੈ। ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਸੰਕਰਮਣ ਨੂੰ ਵੇਖਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ ਮੁਤਾਬਿਕ ਜਾਰੀ ਗਾਇਡਲਾਇਨ ਨੂੰ ਆਪਣਾਓ।