BJP ਵਾਲੇ ਅਰਵਿੰਦ ਕੇਜਰੀਵਾਲ ਦਾ ਕਤਲ ਕਰਨਾ ਚਾਹੁੰਦੇ ਹਨ- ਮਨੀਸ਼ ਸਿਸੋਦੀਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ’ਤੇ ਵੱਡੇ ਇਲਜ਼ਾਮ ਲਗਾਏ ਹਨ।

Manish Sisodia

 


ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਹੋਏ ਹਮਲੇ ਤੋਂ ਬਾਅਦ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ’ਤੇ ਵੱਡੇ ਇਲਜ਼ਾਮ ਲਗਾਏ ਹਨ। ਉਹਨਾਂ ਕਿਹਾ ਕਿ ਭਾਜਪਾ ਪੰਜਾਬ 'ਚ 'ਆਪ' ਦੀ ਜਿੱਤ ਤੋਂ ਬੌਖ਼ਲਾ ਗਈ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੀ ਹੈ।

Arvind Kejriwal's house attacked

ਮਨੀਸ਼  ਸਿਸੋਦੀਆ ਨੇ ਕਿਹਾ ਕਿ ਪੰਜਾਬ 'ਚ 'ਆਪ' ਦੀ ਜ਼ਬਰਦਸਤ ਜਿੱਤ ਅਤੇ ਅਪਣੇ ਆਪ ਨੂੰ ਜ਼ੀਰੋ ਸੀਟ ਮਿਲਣ ਕਾਰਨ ਭਾਜਪਾ ਨਾਰਾਜ਼ ਹੈ। ਭਾਜਪਾ ਇਸ ਹਰਕਤ 'ਤੇ ਆ ਗਈ ਹੈ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਅੱਜ ਪੁਲਿਸ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਨੂੰ ਪੁਲਿਸ ਸਮੇਤ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਤੱਕ ਲਿਜਾਇਆ ਗਿਆ। ਉਹਨਾਂ ਦੇ ਘਰ ਦੇ ਸੀਸੀਟੀਵੀ, ਬੂਮ ਬੈਰੀਕੇਡ ਅਤੇ ਸੁਰੱਖਿਆ ਬੈਰੀਕੇਡ ਤੋੜ ਦਿੱਤੇ ਗਏ ਅਤੇ ਸਭ ਕੁਝ ਪੁਲਿਸ ਦੀ ਮੌਜੂਦਗੀ ਵਿਚ ਹੋਇਆ।

Manish Sisodia

ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਸਾਫ਼ ਨਜ਼ਰ ਆ ਰਿਹਾ ਹੈ ਕਿ ਕਿਵੇਂ ਸੋਚੀ ਸਮਝੀ ਸਾਜ਼ਿਸ਼ ਤਹਿਤ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਹਮਲਾ ਕੀਤਾ ਗਿਆ। ਭਾਜਪਾ ਕੇਜਰੀਵਾਲ ਨੂੰ ਚੋਣਾਂ ਵਿਚ ਨਹੀਂ ਹਰਾ ਪਾ ਰਹੀ। ਇਸ ਲਈ ਉਹਨਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੇਸ਼ ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ।