Delhi News : ਕਰਨਲ ਪੁਸ਼ਪਿੰਦਰ ਸਿੰਘ ਬਾਠ ਦਾ ਪਰਿਵਾਰ ਰੱਖਿਆ ਮੰਤਰੀ ਰਾਜਨਾਥ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi News : ਰੱਖਿਆ ਮੰਤਰੀ ਰਾਜਨਾਥ ਦੇ ਘਰ ਮੁਲਾਕਾਤ ਜਾਰੀ

ਕਰਨਲ ਪੁਸ਼ਪਿੰਦਰ ਸਿੰਘ ਬਾਠ ਦਾ ਪਰਿਵਾਰ ਰੱਖਿਆ ਮੰਤਰੀ ਰਾਜਨਾਥ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ

Delhi News in Punjabi : ਪੁਲਿਸ ਮੁਲਾਜ਼ਮਾਂ ਹੱਥੋਂ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਬਾਠ ਦਾ ਪਰਿਵਾਰ ਅੱਜ 30 ਮਾਰਚ ਨੂੰ ਦਿੱਲੀ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਸਾਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕਰਨਲ ਬਾਠ ਅਤੇ ਉਨ੍ਹਾਂ ਦੀ ਪਤਨੀ, ਭਾਜਪਾ ਆਗੂ ਗੁਰਤੇਜ ਢਿੱਲੋਂ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।

ਰੱਖਿਆ ਮੰਤਰੀ ਰਾਜਨਾਥ ਨਾਲ ਮੀਟਿੰਗ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ ਅਸੀਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੂਰੀ ਸਥਿਤੀ ਤੋਂ ਜਾਣੂੰ ਕਰਵਾ ਦਿੱਤਾ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਪੂਰਾ ਨਿਆਂ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦੀ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ।

ਦੱਸ ਦੇਈਏ ਕਿ 31 ਮਾਰਚ ਨੂੰ ਪਰਿਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਮਿਲੇਗਾ। ਇਹ ਜਾਣਕਾਰੀ ਬਾਠ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਭਾਜਪਾ ਦੇ ਸੀਨੀਅਰ ਆਗੂ ਗੁਰਤੇਜ ਸਿੰਘ ਢਿੱਲੋਂ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਸੀਬੀਆਈ ਜਾਂਚ ਅਤੇ ਐੱਸਐੱਸਪੀ ਦਾ ਤਬਾਦਲਾ ’ਤੇ ਆਧਾਰਿਤ ਦੋਵੇਂ ਮੰਗਾਂ ਦੀ ਪੂਰਤੀ ਤੱਕ ਪਰਿਵਾਰ ਲੜਦਾ ਰਹੇਗਾ। 

(For more news apart from Colonel Pushpinder Singh Bath family reaches Delhi meet Defence Minister Rajnath News in Punjabi, stay tuned to Rozana Spokesman)