ਚੋਣ ਜ਼ਾਬਤਾ ਉਲੰਘਣ ਮਾਮਲੇ 'ਚ ਮੋਦੀ ਨੂੰ ਚੋਣ ਕਮਿਸ਼ਨ ਤੋਂ ਮਿਲੀ ਕਲੀਨ ਚਿੱਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਆਸਾਮ ਤੋਂ ਕਾਂਗਰਸ ਸੰਸਦ ਮੈਂਬਰ ਸੁਸ਼ਮਿਤਾ ਦੇਵ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਸੀ

Modi gets clean chit from EC in poll code violation case

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਕਿਹਾ ਹੈ ਕਿ 1 ਅਪ੍ਰੈਲ ਨੂੰ ਮਹਾਰਾਸ਼ਟਰ ਵਿਚ ਹੋਈ ਚੋਣ ਰੈਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਹੈ। ਦਰਅਸਲ ਸਿਲਚਰ ਆਸਾਮ ਤੋਂ ਕਾਂਗਰਸ ਸੰਸਦ ਮੈਂਬਰ ਸੁਸ਼ਮਿਤਾ ਦੇਵ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਸੀ।

ਪਟੀਸ਼ਨ 'ਚ ਸੁਸ਼ਮਿਤਾ ਦੇਵ ਨੇ ਕਿਹਾ ਸੀ ਕਿ ਮੋਦੀ ਅਤੇ ਅਮਿਤ ਸ਼ਾਹ ਆਪਣੇ ਚੋਣ ਭਾਸ਼ਣਾਂ ਨਾਲ ਨਫ਼ਰਤ ਫ਼ੈਲਾ ਰਹੇ ਹਨ ਅਤੇ ਫ਼ੌਜ ਦੇ ਨਾਂ 'ਤੇ ਸਿਆਸੀ ਰੋਟੀਆਂ ਸੇਕ ਰਹੇ ਹਨ। ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਸੀ ਕਿ ਰੈਲੀ 'ਚ ਮੋਦੀ ਨੇ ਕਥਿਤ ਤੌਰ 'ਤੇ ਭਗਵਾ ਅਤਿਵਾਦ ਦਾ ਜ਼ਿਕਰ ਕੀਤਾ ਸੀ। ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ 'ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਸੀ। 

ਪ੍ਰਧਾਨ ਮੰਤਰੀ ਮੋਦੀ 'ਤੇ ਲੱਗੇ ਆਦਰਸ਼ ਚੋੜ ਜ਼ਾਬਤਾ ਉਲੰਘਣ ਮਾਮਲੇ 'ਚ ਚੋਣ ਪ੍ਰਚਾਰ ਨੇ ਮੰਗਲਵਾਰ ਨੂੰ ਬੈਠਕ ਕੀਤੀ। ਬੈਠਕ ਤੋਂ ਬਾਅਦ ਚੋਣ ਕਮਿਸ਼ਨ ਨੇ ਕਿਹਾ ਕਿ ਮੋਦੀ ਨੇ ਕਿਸੇ ਤਰ੍ਹਾਂ ਦਾ ਚੋਣ ਜ਼ਾਬਤਾ ਦਾ ਉਲੰਘਣ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਕਮਿਸ਼ਨ ਪ੍ਰਧਾਨ ਅਮਿਤ ਸ਼ਾਹ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨਾਂ ਦੀ ਸਮੀਖਿਆ ਕੀਤੀ।