1984 ਕਤਲੇਆਮ ਮਾਮਲੇ ਵਿਚ 15 ਆਰੋਪੀ ਸੁਪਰੀਮ ਕੋਰਟ ਵੱਲੋਂ ਬਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਵੱਲੋਂ 1984 ਸਿੱਖ ਕਤਲੇਆਮ ਮਾਮਲੇ ਵਿਚ 15 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ।

Supreme court of india

ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ 1984 ਸਿੱਖ ਕਤਲੇਆਮ ਮਾਮਲੇ ਵਿਚ 15 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ। ਇਹਨਾਂ ਦੋਸ਼ੀਆਂ ਨੂੰ ਹੇਠਲੀ ਅਦਾਲਤ ਵੱਲੋਂ ਦੋਸ਼ੀ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪਿਛਲੇ ਸਾਲ ਨਵੰਬਰ ਵਿਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਸਹੀ ਠਹਿਰਾਇਆ ਸੀ ਅਤੇ ਪੰਜ ਸਾਲ ਦੀ ਸਜ਼ਾ ਬਰਕਰਾਰ ਰੱਖੀ ਸੀ। ਜਿਸ ਤੋਂ ਬਾਅਦ ਸਜ਼ਾ ਭੁਗਤ ਰਹੇ ਲੋਕਾਂ ਨੇ ਸੁਪਰੀਮ ਕੋਰਟ ਵਿਚ ਇਸ ਨੂੰ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਸਬੂਤਾਂ ਦੀ ਕਮੀ ਦਾ ਹਵਾਲਾ ਦਿੰਦਿਆਂ ਹੋਇਆਂ ਇਹ ਫੈਸਲਾ ਸੁਣਾਇਆ ਹੈ।

ਦੱਸ ਦਈਏ ਕਿ ਇਹ ਸਾਰੇ ਦੋਸ਼ੀ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਵਿਚ ਸਿੱਖ ਕਤਲੇਆਮ ਦੇ ਆਰੋਪੀ ਸਨ। ਸੁਪਰੀਮ ਕੋਰਟ ਨੇ ਸਬੂਤਾਂ ਦੀ ਕਮੀ ਦਾ ਹਵਾਲਾ ਦਿੰਦਿਆਂ ਹੋਇਆਂ ਇਹ ਫੈਸਲਾ ਸੁਣਾਇਆ ਹੈ। 28 ਨਵੰਬਰ 2018 ਨੂੰ 1984 ਵਿਚ ਪੁਰਬੀ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਵਿਚ ਹੋਏ ਕਤਲੇਆਮ ਦੇ ਸਿਲਸਿਲੇ ਵਿਚ ਦਰਜ 88 ਦੋਸ਼ੀਆਂ ਦੀ ਸਜ਼ਾ ਵਧਾ ਫੈਸਲਾ ਸੁਣਾਉਂਦੇ ਹੋਏ ਦਿੱਲੀ ਹਾਈਕੋਰਟ ਨੇ ਸਾਰੇ ਦੋਸ਼ੀਆਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ।

ਹੇਠਲੀ ਅਦਾਲਤ ਨੇ ਦੋਸ਼ੀਆਂ ਨੂੰ 1996 ਵਿਚ ਪੰਜ ਪੰਜ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ ਵਿਚ 95 ਮ੍ਰਿਤਕ ਦੇਹਾਂ ਬਰਾਮਦ ਹੋਈਆਂ ਸੀ ਪਰ ਕਿਸੇ ਵੀ ਦੋਸ਼ੀ ‘ਤੇ ਹੱਤਿਆ ਦੀ ਧਾਰਾ ਵਿਚ ਇਲਜ਼ਾਮ ਤੈਅ ਨਹੀਂ ਹੋਏ ਸਨ। ਇਹਨਾਂ ਦੋਸ਼ੀਆਂ ਖਿਲਾਫ 2 ਨਵੰਬਰ 1984 ਨੂੰ ਕਰਫਿਊ ਦਾ ਉਲੰਘਣ ਕਰ ਹਿੰਸਾ ਦੇ ਇਲਜ਼ਾਮ ਲੱਗੇ ਸੀ। ਇਹ ਹਿੰਸਾ ਵਿਚ ਤ੍ਰਿਲੋਕਪੁਰੀ ਵਿਚ ਕਰੀਬ 95 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਰੀਬ 100 ਘਰਾਂ ਨੂੰ ਜਲਾ ਦਿੱਤਾ ਗਿਆ ਸੀ।