ਸ਼ੂਟਰ ਦਾਦੀ ਦੇ ਨਾਂਅ ਨਾਲ ਮਸ਼ਹੂਰ ਚੰਦਰੋ ਤੋਮਰ ਦੀ ਕੋਰੋਨਾ ਨਾਲ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਚੰਦਰੋ ਤੋਮਰ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ

Chandro Tomar

ਬਾਗਪਤ - ਸ਼ੂਟਰ ਦਾਦੀ ਦੇ ਨਾਮ ਨਾਲ ਮਸ਼ਹੂਰ ਚੰਦਰੋ ਤੋਮਰ ਦਾ ਦੇਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਉਹ ਕੋਰੋਨਾ ਪੀੜਤ ਸਨ ਅਤੇ ਇਲਾਜ ਲਈ ਉਨ੍ਹਾਂ ਨੂੰ ਮੇਰਠ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਹਾਲ ਹੀ ਵਿਚ, ਉਸ ਦੀ ਜ਼ਿੰਦਗੀ 'ਤੇ ਅਧਾਰਤ ਇਕ ਫਿਲਮ ਆਈ ਸੀ, ਸਾਂਢ ਦੀ ਅੱਖ '।  ਸ਼ੂਟਰ ਦਾਦੀ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਸੀ।

ਗੌਰਤਲਬ ਹੈ ਕਿ ਚੰਦਰੋ ਤੋਮਰ ਕੁਝ ਦਿਨ ਪਹਿਲਾ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ ਅਤੇ ਸਾਹ ਲੈਣ ਵਿੱਚ ਪਰੇਸ਼ਾਨੀ ਦੇ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਉੱਤਰ ਪ੍ਰਦੇਸ਼ ਦੇ ਬਾਗਪਤ ਦੀ ਰਹਿਣ ਵਾਲੀ 89 ਸਾਲ ਦਾ ਨਿਸ਼ਾਨੇਬਾਜ਼ ਦੇ ਟਵਿੱਟਰ ਪੇਜ਼ ‘ਤੇ ਇਹ ਜਾਣਕਾਰੀ ਦਿੱਤੀ ਗਈ ਹੈ। 

ਉਨ੍ਹਾਂ ਦੇ ਟਵਿੱਟਰ ਪੇਜ਼ ‘ਤੇ ਲਿਖਿਆ ਗਿਆ ਹੈ, ‘‘ਦਾਦੀ ਚੰਦਰੋ ਤੋਮਰ ਕੋਰੋਨਾ ਪੌਜ਼ਿਟਿਵ ਹਨ ਅਤੇ ਸਾਹ ਦੀ ਪਰੇਸ਼ਾਨੀ ਦੇ ਚਲਦੇ ਹਸਪਤਾਲ ‘ਚ ਦਾਖ਼ਲ ਹਨ। ਰੱਬ ਸਭ ਦੀ ਰੱਖਿਆ ਕਰੇ – ਪਰਿਵਾਰ।’’