ਅਰਵਿੰਦ ਕੇਜਰੀਵਾਲ ਦੀ ਪਤਨੀ ਮੈਕਸ ਹਸਪਤਾਲ ਵਿਚ ਦਾਖ਼ਲ, ਕੋਰੋਨਾ ਰਿਪੋਰਟ ਆਈ ਸੀ ਪਾਜ਼ੇਟਿਵ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅੱਜ ਸਾਕੇਤ ਸਥਿਤ ਮੈਕਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

Delhi CM Arvind Kejriwal’s wife Sunita Kejriwal hospitalized

ਨਵੀਂ ਦਿੱਲੀ:  ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅੱਜ ਸਾਕੇਤ ਸਥਿਤ ਮੈਕਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਉਹਨਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਹ ਘਰ ਵਿਚ ਹੀ ਏਕਾਂਤਵਾਸ ਸਨ। 

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਖੁਦ ਨੂੰ ਵੀ ਕੁਆਰੰਟੀਨ ਕੀਤਾ ਸੀ ਹਾਲਾਂਕਿ ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਟਵੀਟ ਕਰਕੇ ਸੁਨੀਤਾ ਕੇਜਰੀਵਾਲ ਦੀ ਤੰਦਰੁਸਤੀ ਲਈ ਕਾਮਨਾ ਕੀਤੀ ਹੈ।

ਦਿੱਲੀ ਦੇ ਉਪ ਰਾਜਪਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ। ਇਹ ਜਾਣਕਾਰੀ ਉਹਨਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਉਹਨਾਂ ਦੱਸਿਆ ਕਿ ਉਹਨਾਂ ਨੇ ਅਪਣੇ ਆਪ ਨੂੰ ਘਰ ਵਿਚ ਹੀ ਏਕਾਂਤਵਾਸ ਕਰ ਲਿਆ ਹੈ। ਅਨਿਲ ਬੈਜਲ ਨੇ ਟਵੀਟ ਕੀਤਾ, ‘ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਤੇ ਮੈਨੂੰ ਮਾਮੂਲੀ ਲੱਛਣ ਹਨ। ਮੈਂ ਖੁਦ ਨੂੰ ਏਕਾਂਤਵਾਸ ਕਰ ਲਿਆ ਹੈ ਤੇ ਜੋ ਲੋਕ ਵੀ ਪਿਛਲੇ ਦਿਨੀਂ ਮੇਰੇ ਸੰਪਰਕ ਵਿਚ ਆਏ ਸੀ, ਉਹਨਾਂ ਸਾਰਿਆਂ ਦਾ ਟੈਸਟ ਹੋ ਚੁੱਕਾ ਹੈ। ਮੈਂ ਦਿੱਲੀ ਦੇ ਕੰਮ ਅਤੇ ਹਾਲਾਤਾਂ ਦੀ ਨਿਗਰਾਨੀ ਘਰ ਤੋਂ ਹੀ ਕਰਦਾ ਰਹਾਂਗਾ’।