ਭਾਰਤ ’ਚ ਹੁਣ ਤਕ ਕੋਰੋਨਾ ਵੈਕਸੀਨ ਦੀਆਂ 15 ਕਰੋੜ ਤੋਂ ਵੱਧ ਖ਼ੁਰਾਕਾਂ ਦਿਤੀਆਂ ਜਾ ਚੁਕੀਆਂ ਹਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

1 ਮਈ ਤੋਂ 18 ਸਾਲ ਤੋਂ ਉੱਪਰ ਦੀ ਉਮਰ ਦੇ ਲੋਕਾਂ ਨੂੰ ਲਗੇਗੀ ਕੋਰੋਨਾ ਵੈਕਸੀਨ

Corona Vaccine

ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਵਾਇਰਸ ਟੀਕੇ ਦੀਆਂ 15 ਕਰੋੜ ਤੋਂ ਵੱਧ ਖ਼ੁਰਾਕਾਂ ਦਿਤੀਆਂ ਜਾ ਚੁਕੀਆਂ ਹਨ। ਕੇਂਦਰੀ ਸਿਹਤ ਮੰਤਰਾਲਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਕੱਲ੍ਹ ਸਵੇਰੇ 7 ਵਜੇ ਤਕ ਦੀ ਰੀਪੋਰਟ ਮੁਤਾਬਕ 22,07,065 ਸੈਸ਼ਨਾਂ ਜ਼ਰੀਏ ਟੀਕਿਆਂ ਦੀ ਕੁਲ 15,00,20,648 ਖ਼ੁਰਾਕਾਂ ਦਿਤੀਆਂ ਜਾ ਚੁਕੀਆਂ ਹਨ।

ਇਨ੍ਹਾਂ ’ਚ 93,67, 520 ਸਿਹਤ ਕਾਮਿਆਂ ਨੂੰ ਪਹਿਲੀ ਖ਼ੁਰਾਕ ਅਤੇ 61,47,918 ਸਿਹਤ ਕਾਮਿਆਂ ਨੂੰ ਦੂਜੀ ਖ਼ੁਰਾਕ ਦਿਤੀ ਜਾ ਚੁੱਕੀ ਹੈ। ਉਥੇ ਹੀ ਮੋਰਹੀ ਮੋਰਚਿਆਂ ’ਤੇ ਡਟੇ 1,23,19,903 ਕਾਮਿਆਂ ਨੂੰ ਪਹਿਲੀ ਅਤੇ 66,12,789 ਕਾਮਿਆਂ ਨੂੰ ਦੂਜੀ ਖ਼ੁਰਾਕ ਦਿਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 60 ਸਾਲ ਤੋਂ ਵੱਧ ਉਮਰ ਦੇ 5,14,99,834 ਲਾਭਪਾਤਰੀਆਂ ਨੂੰ ਪਹਿਲੀ ਅਤੇ 98,92,380 ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਦਿਤੀ ਜਾ ਚੁੱਕੀ ਹੈ। 

ਇਸ ਤੋਂ ਇਲਾਵਾ 45 ਤੋਂ 60 ਸਾਲ ਦੀ ਉਮਰ ਦੇ 5,10,24,886 ਲਾਭਪਾਤਰੀਆਂ ਨੂੰ ਪਹਿਲੀ ਅਤੇ 31,55,418 ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਦਿਤੀ ਜਾ ਚੁੱਕੀ ਹੈ। ਮੰਤਰਾਲਾ ਨੇ ਦਸਿਆ ਕਿ ਦੇਸ਼ ਵਿਚ ਦਿਤੇ ਗਏ ਕੁਲ ਟੀਕਿਆਂ ਵਿਚੋਂ 67.18 ਫ਼ੀ ਸਦੀ ਖ਼ੁਰਾਕਾਂ ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ, ਪਛਮੀ ਬੰਗਾਲ, ਕਰਨਾਟਕ, ਮੱਧ ਪ੍ਰਦੇਸ਼, ਕੇਰਲ, ਬਿਹਾਰ ਅਤੇ ਆਂਧਰਾ ਪ੍ਰਦੇਸ਼ ਵਿਚ ਦਿਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 21 ਲੱਖ ਤੋਂ ਵੱਧ ਖ਼ੁਰਾਕਾਂ ਦਿਤੀਆਂ ਗਈਆਂ। 

ਜ਼ਿਕਰਯੋਗ ਹੈ ਕਿ ਕੋਰੋਨਾ ਟੀਕਾਕਰਨ ਨੂੰ ਲੈ ਕੇ ਦੇਸ਼ ’ਚ 1 ਮਈ ਤੋਂ 18 ਸਾਲ ਤੋਂ ਉੱਪਰ ਦੀ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗੇਗੀ। 28 ਅਪ੍ਰੈਲ ਨੂੰ ਇਸ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।