ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਅਰਵਿੰਦ ਕੇਜਰੀਵਾਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਟਿਆਲਾ ਘਟਨਾਕ੍ਰਮ ’ਤੇ ਅਰਵਿੰਦ ਕੇਜਰੀਵਾਲ ਦਾ ਬਿਆਨ

Arvind Kejriwal


ਨਵੀਂ ਦਿੱਲੀ: ਪਟਿਆਲਾ ਵਿਚ ਦੋ ਧੜਿਆਂ ਵਿਚਾਲੇ ਝੜਪ ਹੋਣ ਤੋਂ ਇਕ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੋਸ਼ੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀਆਂ ਅਤੇ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਦੀ ਸਾਂਝੀ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜੋ ਵੀ ਪੰਜਾਬ ਦੀ ਸ਼ਾਂਤੀ ਭੰਗ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Arvind Kejriwal

ਦੇਸ਼ ਵਿਚ ਵੱਧ ਰਹੇ ਬਿਜਲੀ ਸੰਕਟ ਬਾਰੇ ਗੱਲ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ "ਸਥਿਤੀ ਨੂੰ ਕਾਬੂ ਵਿਚ" ਕਰ ਲਿਆ ਹੈ ਪਰ ਇਹ ਪੂਰੇ ਦੇਸ਼ ਦੀ ਸਮੱਸਿਆ ਹੈ। ਇਹ ਕੋਈ ਸਿਆਸੀ ਵਿਸ਼ਾ ਨਹੀਂ ਹੈ, ਇਸ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।"