ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਜੰਮੂ-ਕਸ਼ਮੀਰ, ਸਹਿਮੇ ਲੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਿਕਟਰ ਪੈਮਾਨੇ ’ਤੇ 4.1 ਮਾਪੀ ਗਈ ਤੀਬਰਤਾ

photo

 

ਜੰਮੂ:  ਜੰਮੂ-ਕਸ਼ਮੀਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਅੱਜ ਸਵੇਰੇ 5.15 ਵਜੇ ਭੂਚਾਲ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.1 ਮਾਪੀ ਗਈ। ਜਾਣਕਾਰੀ ਮੁਤਾਬਕ ਭੂਚਾਲ ਐਤਵਾਰ ਸਵੇਰੇ 05:15:34 'ਤੇ ਆਇਆ।

 

ਇਹ ਵੀ ਪੜ੍ਹੋ: ਪੰਜਾਬ ਸੜਕ ਸੁਰੱਖਿਆ ਤੇ ਟ੍ਰੈਫਿਕ ਖੋਜ ਕੇਂਦਰ ਨੇ ਸੁਰੱਖਿਅਤ ਸੜਕਾਂ ਬਣਾਉਣ ਦੇ ਉਦੇਸ਼ ਨਾਲ ਮਨਾਈ ਪਹਿਲੀ ਵਰ੍ਹੇਗੰਢ 

ਇਸ ਦਾ ਕੇਂਦਰ ਜ਼ਮੀਨ ਦੇ ਅੰਦਰ ਪੰਜ ਕਿਲੋਮੀਟਰ ਡੂੰਘਾ ਸੀ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਟਵੀਟ ਕੀਤਾ ਕਿ ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ।

ਇਹ ਵੀ ਪੜ੍ਹੋ: ਖੇਡਦੇ-ਖੇਡਦੇ ਪਾਣੀ ਵਿਚ ਡੁੱਬੇ ਦੋ ਮਾਸੂਮ, ਮੌਤ  

ਇਸ ਤੋਂ ਪਹਿਲਾਂ 28 ਅਪ੍ਰੈਲ ਨੂੰ ਦੇਰ ਰਾਤ ਨੇਪਾਲ 'ਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.8 ਅਤੇ 5.9 ਦੱਸੀ ਗਈ ਹੈ। ਇਸ ਭੂਚਾਲ ਦਾ ਕੇਂਦਰ ਨੇਪਾਲ ਦੇ ਬਜੂਰਾ ਜ਼ਿਲ੍ਹੇ ਦੇ ਦਹਾਕੋਟ ਵਿੱਚ ਦੱਸਿਆ ਗਿਆ ਹੈ। ਨੇਪਾਲ ਦੇ ਸਥਾਨਕ ਸਮੇਂ ਮੁਤਾਬਕ ਭੂਚਾਲ ਦਾ ਪਹਿਲਾ ਝਟਕਾ ਕਰੀਬ 12 ਵਜੇ ਆਇਆ, ਜਦੋਂ ਕਿ ਦੂਜਾ ਝਟਕਾ ਕਰੀਬ 1.30 ਵਜੇ ਆਇਆ।