Delhi Liquor Policy Case: AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਲੋਂ ਪਟੀਸ਼ਨ ਖਾਰਜ

Delhi court rejects Manish Sisodia's bail plea in excise policy case

Delhi Liquor Policy Case: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਹੈ।

ਸੀਬੀਆਈ ਅਤੇ ਈਡੀ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ ਦਾ ਵਿਰੋਧ ਕੀਤਾ ਸੀ। ਮਨੀਸ਼ ਸਿਸੋਦੀਆ ਦੀ ਇਹ ਦੂਜੀ ਜ਼ਮਾਨਤ ਪਟੀਸ਼ਨ ਹੈ, ਇਸ ਤੋਂ ਪਹਿਲਾਂ ਵੀ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਸੀ।

ਜ਼ਮਾਨਤ 'ਤੇ ਬਹਿਸ ਦੌਰਾਨ ਈਡੀ ਨੇ ਅਦਾਲਤ 'ਚ ਦਸਿਆ ਸੀ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮਨੀਸ਼ ਸਿਸੋਦੀਆ ਮੁੱਖ ਸਾਜ਼ਿਸ਼ਕਰਤਾ ਹੈ। ਸੀਬੀਆਈ ਨੇ ਕਿਹਾ ਸੀ ਕਿ ਮਨੀਸ਼ ਸਿਸੋਦੀਆ ਇਕ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਜੇਕਰ ਉਨ੍ਹਾਂ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਸਬੂਤਾਂ ਨਾਲ ਛੇੜਛਾੜ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।

(For more Punjabi news apart from Delhi court rejects Manish Sisodia's bail plea in excise policy case, stay tuned to Rozana Spokesman)