PM Modi Cancels Russia Visit: PM ਮੋਦੀ ਨੇ ਆਪਣਾ ਰੂਸ ਦੌਰਾ ਕੀਤਾ ਰੱਦ, 9 ਮਈ ਨੂੰ ਹੋਣ ਵਾਲੀ ਵਿਜੇ ਦਿਵਸ ਪਰੇਡ ਵਿਚ ਲੈਣਾ ਸੀ ਹਿੱਸਾ
PM Modi Cancels Russia Visit:ਹੁਣ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ
PM Modi cancels his Russia visit News : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਇਸ ਦੌਰਾਨ, ਖ਼ਬਰਾਂ ਆ ਰਹੀਆਂ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਰੂਸ ਦੌਰਾ ਮੁਲਤਵੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ 9 ਮਈ ਨੂੰ ਮਾਸਕੋ ਵਿੱਚ ਹੋਣ ਵਾਲੀ ਵਿਜੇ ਦਿਵਸ ਪਰੇਡ ਵਿੱਚ ਸ਼ਾਮਲ ਨਹੀਂ ਹੋਣਗੇ।
ਰੂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਿਜੇ ਦਿਵਸ ਪਰੇਡ ਲਈ ਸੱਦਾ ਦਿੱਤਾ ਸੀ। ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਗਲੇ ਮਹੀਨੇ ਮਾਸਕੋ ਵਿੱਚ ਹੋਣ ਵਾਲੇ ਵਿਜੇ ਦਿਵਸ ਦੇ 80ਵੇਂ ਵਰ੍ਹੇਗੰਢ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਣਗੇ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ 9 ਮਈ ਦੇ ਸਮਾਗਮ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ।
( For more news apart from, 'PM Modi cancels his Russia visit News in punjabi ' Stay tuned to Rozana Spokesman)