ਬਰੇਲੀ: ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼ਾਰਟ ਸਰਕਟ ਨਾਲ ਵਾਪਰੀ ਘਟਨਾ

Terrible fire in the warehouse

 

ਬਰੇਲੀ: ਟਾਇਰਾਂ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਜਲਦੀ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਦੌਰਾਨ ਗੋਦਾਮ ਵਿੱਚ ਪਏ ਟਾਇਰ ਸੜ ਕੇ ਸੁਆਹ ਹੋ ਗਏ। ਇਸ ਸਬੰਧੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਟਾਇਰਾਂ ਨੂੰ ਅੱਗ ਲੱਗਣ ਕਾਰਨ ਨਿਕਲਣ ਵਾਲੇ ਧੂੰਏਂ ਕਾਰਨ ਆਸਪਾਸ ਦਾ ਇਲਾਕਾ ਧੂੰਏਂ ਨਾਲ ਭਰ ਗਿਆ।

ਇਸ ਘਟਨਾ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋਣ ਦਾ ਅਨੁਮਾਨ ਹੈ। ਨਵੀਂ ਬਸਤੀ ਵਿੱਚ ਸ਼ਾਹਿਦ ਮੋਬੀਨ ਦਾ ਟਾਇਰਾਂ ਦਾ ਗੋਦਾਮ ਹੈ, ਜਿੱਥੇ ਅਚਾਨਕ ਅੱਗ ਲੱਗ ਗਈ। ਧੂੰਆਂ ਉੱਠਦਾ ਦੇਖ ਆਸਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਅੱਗ ਬੁਝਾਉਣ ਲੱਗੇ।

ਇਸ ਤੋਂ ਬਾਅਦ ਇਸ ਸਬੰਧੀ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ। ਇਸ ਸਬੰਧੀ ਗੋਦਾਮ ਦੇ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਾਰਟ ਸਰਕਟ ਕਾਰਨ ਵਾਪਰੀ ਹੈ।