ਆਬਕਾਰੀ ਨੀਤੀ ਮਾਮਲਾ: ਹਾਈ ਕੋਰਟ ਨੇ ਰੱਦ ਕੀਤੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਹੁਣ ਸਿਸੋਦੀਆ ਕਰਨਗੇ ਸੁਪ੍ਰੀਮ ਕੋਰਟ ਦਾ ਰੁਖ਼

Manish Sisodia (File Photo)



ਨਵੀਂ ਦਿੱਲੀ: ਆਬਕਾਰੀ ਨੀਤੀ ਨਾਲ ਸਬੰਧਤ ਇਕ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਹੈ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ 'ਆਪ' ਆਗੂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ 'ਤੇ ਲੱਗੇ ਇਲਜ਼ਾਮ ਬਹੁਤ ਗੰਭੀਰ ਹਨ। ਸਿਸੋਦੀਆ ਨੂੰ ਇਸ ਮਾਮਲੇ 'ਚ 26 ਫ਼ਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਮੰਤਰੀਆਂ ਨੂੰ  ਕੀਤਾ ਤਲਬ  

ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ 'ਤੇ ਅਪਣੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਸਿਸੋਦੀਆ ਇਕ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਜੇਕਰ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਗਵਾਹਾਂ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਦਸਿਆ ਜਾ ਰਿਹਾ ਹੈ ਕਿ ਦਿੱਲੀ ਹਾਈ ਕੋਰਟ ਵਲੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ‘ਆਪ’ ਹੁਣ ਸੁਪ੍ਰੀਮ ਕੋਰਟ ਵਿਚ ਪਹੁੰਚ ਕਰੇਗੀ।

ਇਹ ਵੀ ਪੜ੍ਹੋ: ਪ੍ਰੇਮ ਵਿਆਹ ਕਾਰਨ ਧੀ ਦਾ ਕਤਲ ਕਰਨ ਵਾਲੇ ਪਿਓ-ਭਰਾ ਨੂੰ ਮੌਤ ਦੀ ਸਜ਼ਾ

ਸੀਬੀਆਈ ਨੇ ਰੱਦ ਕੀਤੀ ਜਾ ਚੁਕੀ ਦਿੱਲੀ ਆਬਕਾਰੀ ਨੀਤੀ 2021-22 ਵਿਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿਚ ਕਈ ਦੌਰ ਦੀ ਪੁੱਛਗਿੱਛ ਤੋਂ ਬਾਅਦ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੇ ਹੇਠਲੀ ਅਦਾਲਤ ਦੇ 31 ਮਾਰਚ ਦੇ ਹੁਕਮ ਨੂੰ ਅਦਾਲਤ ਵਿਚ ਚੁਣੌਤੀ ਦਿਤੀ ਹੈ। ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕਿਹਾ ਸੀ ਕਿ ਇਲਜ਼ਾਮ ਹਨ ਸਿਸੋਦੀਆ ਇਸ ਮਾਮਲੇ ਵਿਚ ਅਪਰਾਧਕ ਸਾਜ਼ਸ਼ ਦਾ ਮੁੱਖ ਸਾਜ਼ਸ਼ਘਾੜਾ ਸੀ। ਸਿਸੋਦੀਆ ਇਸ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਵੀ ਹਿਰਾਸਤ ਵਿਚ ਹਨ।