ਸੋਸ਼ਲ ਮੀਡੀਆ ਦੀ ਵਰਤੋਂ ਮਨੁੱਖੀ ਭਲਾਈ ਲਈ ਹੋਣੀ ਚਾਹੀਦੀ ਹੈ: ਮਮਤਾ ਬੈਨਰਜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਮਨੁੱਖੀ ਭਲਾਈ ਲਈ ਕੀਤੀ ਜਾਣੀ ਚਾਹੀਦੀ ਹੈ।

Mamata Banerjee

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਮਨੁੱਖੀ ਭਲਾਈ ਲਈ ਕੀਤੀ ਜਾਣੀ ਚਾਹੀਦੀ ਹੈ। ਵਿਸ਼ਵ ਸੋਸ਼ਲ ਮੀਡੀਆ ਦਿਵਸ ‘ਤੇ ਮਮਤਾ ਨੇ ਇਹ ਵੀ ਕਿਹਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਝੂਠ ਫੈਲਾਉਣ ਜਾਂ ਗਲਤ ਸੂਚਨਾ ਨੂੰ ਫੈਲਾਉਣ ਲਈ ਨਹੀਂ ਕਰਨੀ ਚਾਹੀਦੀ ਹੈ। ਉਹਨਾਂ ਨੇ ਟਵੀਟ ਕੀਤਾ ਕਿ ਅੱਜ ਵਿਸ਼ਵ ਸੋਸ਼ਲ ਮੀਡੀਆ ਦਿਵਸ ਹੈ।

ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਮਨੁੱਖੀ ਭਲਾਈ ਲਈ ਕੀਤੀ ਜਾਣੀ ਚਾਹੀਦੀ ਹੈ। ਦੱਸ ਦਈਏ ਕਿ ਮਮਤਾ ਬੈਨਰਜੀ ਇਹਨੀਂ ਦਿਨੀਂ 70 ਫੀਸਦੀ ਤੋਂ ਜ਼ਿਆਦਾ ਘੱਟ ਗਿਣਤੀ ਵਿਦਿਆਰਥੀਆਂ ਵਾਲੇ ਸਰਕਾਰੀ ਸਕੂਲਾਂ ਵਿਚ ਮਿਡ ਡੇਅ ਮੀਲ ਲਈ ਡਾਇਨਿੰਗ ਹਾਲ ਦੇ ਨਿਰਮਾਣ ਦਾ ਨਿਰਦੇਸ਼ ਦੇਣ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਈ ਹੈ।

ਮੁੱਖ ਮੰਤਰੀ ਵੱਲੋਂ ਇਹ ਆਦੇਸ਼ ਅਜਿਹੇ ਸਮੇਂ ਜਾਰੀ ਕੀਤਾ ਗਿਆ ਜਦੋਂ ਟੀਐਮਸੀ ਅਤੇ ਭਾਜਪਾ ਵਿਚ ਸਿਆਸੀ ਤਣਾਅ ਜਾਰੀ ਹੈ। ਭਾਜਪਾ ਮਮਤਾ ਸਰਕਾਰ ‘ਤੇ ਮੁਸਲਿਮ ਵਿਰੋਧੀ ਦਾ ਦੋਸ਼ ਲਗਾਉਂਦੀ ਰਹਿੰਦੀ ਹੈ। ਲੋਕ ਸਭਾ ਚੋਣਾਂ ਵਿਚ ਭਾਜਪਾ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਮਮਤਾ ਦੇ ਸੂਬੇ ਵਿਚ ਕਈ ਹਿੰਸਕ ਘਟਨਾਵਾਂ ਹੋਈਆਂ ਹਨ ਅਤੇ ਉਹਨਾਂ ਵਿਚ ਦੋਵੇਂ ਦਲਾਂ ਦੇ ਕਈ ਕਰਮਚਾਰੀ ਵੀ ਮਾਰੇ ਗਏ ਹਨ।