ਰਾਹੁਲ ਗਾਂਧੀ ਨੇ ਕਾਂਗਰਸੀ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਮੇਠੀ ਤੋਂ ਚੋਣਾਂ ਲੜੀਆਂ ਸਨ ਪਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ

Rahul Gandhi called a meeting of the Congress Chief Ministers

ਨਵੀਂ ਦਿੱਲੀ- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਾਂਗਰਸੀ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਸੂਤਰਾਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਵਿਚ ਰਾਹੁਲ ਦੇ ਅਸਤੀਫ਼ੇਤੇ ਗੱਲਬਾਤ ਕੀਤੀ ਜਾਵੇਗੀ। ਇਸ ਮੀਟਿੰਗ ਤੋਂ ਬਾਅਦ ਪਾਰਟੀ ਵਿਚ ਵੱਡਾ ਬਦਲ ਆਉਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ ਸੀ ਅਤੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਮੇਠੀ ਤੋਂ ਚੋਣਾਂ ਲੜੀਆਂ ਸਨ ਪਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਭਾਜਪਾ ਆਗੂ ਸ਼੍ਰੀ ਮਤੀ ਇਰਾਨੀ ਨੇ ਇਸ ਸੀਟ ਤੋਂ ਰਾਹੁਲ ਗਾਂਧੀ ਨੂੰ ਵੱਡੇ ਫਰਕ ਨਾਲ ਹਰਾਇਆ ਸੀ। 2013 ਵਿਚ ਇਰਾਨੀ ਨੂੰ ਇੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜਿਸ ਤੋਂ ਬਾਅਦ ਵੀ ਰਾਹੁਲ ਗਾਂਧੀ ਨੇ ਅਸਤੀਫ਼ੇ ਦੀ ਮੰਗ ਕੀਤੀ ਸੀ ਪਰ ਪਾਰਟੀ ਹਾਈਕਮਾਨ ਨੇ ਉਹਨਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਸੀ।