ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਵੇਂਦਰ ਫੜਨਵੀਸ ਬਣੇ ਡਿਪਟੀ ਮੁੱਖ ਮੰਤਰੀ 

Eknath Shinde

ਮਹਾਰਾਸ਼ਟਰ : ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਾਇ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਤੋਂ ਇਲਾਵਾ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਡਿਪਟੀ ਮੁੱਖ ਮੰਤਰੀ ਵਜੋਂ ਅਹੁਦੇ ਦਾ ਹਲਫ਼ ਲਿਆ। ਜਦ ਉਹ ਸਹੁੰ ਚੁੱਕਣ ਗਏ ਤਾਂ ਵਿਧਾਇਕਾਂ ਨੇ ਉਨ੍ਹਾਂ ਦੇ ਸਮਰਥਨ 'ਚ ਨਾਅਰੇਬਾਜ਼ੀ ਕੀਤੀ।

ਏਕਨਾਥ ਸ਼ਿੰਦੇ ਨੇ 40 ਸ਼ਿਵਸੈਨਾ ਦੇ ਵਿਧਾਇਕਾਂ ਨਾਲ ਕੁੱਲ 50 ਵਿਧਾਇਕ ਹੋਣ ਦਾ ਦਾਅਵਾ ਕੀਤਾ ਹੈ। ਉਥੇ ਭਾਜਪਾ ਦੇ 106 ਵਿਧਾਇਕ ਹਨ। ਸਹੁੰ ਚੁੱਕਣ ਮੌਕੇ ਏਕਨਾਥ ਸ਼ਿੰਦੇ ਦਾ ਪਰਿਵਾਰ ਵੀ ਰਾਜ ਭਵਨ ਪਹੁੰਚਿਆ। ਦੱਸਣਯੋਗ ਹੈ ਕਿ ਬੀਤੇ ਕੱਲ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤੋ ਸੀ ਜਿਸ ਤੋਂ ਬਾਅਦ ਅੱਜ ਐਕਨਾਥ ਸ਼ਿੰਦੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ ਹੈ।