1984 ਸਿੱਖ ਨਸਲਕੁਸ਼ੀ ਮਾਮਲਾ: ਜਗਦੀਸ਼ ਟਾਈਟਲਰ ਵਿਰੁਧ ਸੁਣਵਾਈ ਟਲੀ, ਪੀੜਤ ਪ੍ਰਵਾਰਾਂ ਨੇ ਅਦਾਲਤ ਦੇ ਬਾਹਰ ਕੀਤੀ ਨਾਅਰੇਬਾਜ਼ੀ
ਜਗਦੀਸ਼ ਟਾਈਟਲਰ ਵਿਰੁਧ ਦਾਖ਼ਲ ਚਾਰਜਸ਼ੀਟ ’ਤੇ ਕਾਰਵਾਈ ਕਰਨ ਦਾ ਮਾਮਲਾ
ਨਵੀਂ ਦਿੱਲੀ (ਕਮਲਜੀਤ ਕੌਰ) : 1984 ਸਿੱਖ ਨਸਲਕੁਸ਼ੀ ਦੇ ਮੁਲਜ਼ਮ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁਧ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਖ਼ਤਮ ਹੋਣ ਮਗਰੋਂ ਪੀੜਤ ਪ੍ਰਵਾਰਾਂ ਨੇ ਅਦਾਲਤ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਨ੍ਹਾਂ ਪ੍ਰਵਾਰਾਂ ਵਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਦਰਅਸਲ 1984 ਸਿੱਖ ਨਸਲਕੁਸ਼ੀ ਦੇ ਮਾਮਲੇ ਵਿਚ ਜਗਦੀਸ਼ ਟਾਈਟਲਰ ਵਿਰੁਧ ਦਾਖ਼ਲ ਚਾਰਜਸ਼ੀਟ ’ਤੇ ਕਾਰਵਾਈ ਕਰਨ ਦੇ ਮਾਮਲੇ ਵਿਚ ਅਦਾਲਤ ਵਿਚ ਸੁਣਵਾਈ ਟਾਲ ਦਿਤੀ ਗਈ।
ਇਹ ਵੀ ਪੜ੍ਹੋ: ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ
ਹੁਣ ਅਗਲੀ ਸੁਣਵਾਈ 6 ਜੁਲਾਈ ਨੂੰ ਹੋਵੇਗੀ। ਅਦਾਲਤ ਦਾ ਕਹਿਣਾ ਹੈ ਕਿ ਚਾਰਜਸ਼ੀਟ ’ਤੇ ਐਕਸ਼ਨ ਲੈਣ ਤੋਂ ਪਹਿਲਾਂ ਪੂਰੇ ਦਸਤਾਵੇਜ਼ ਅਦਾਲਤ ਕੋਲ ਪਹੁੰਚੇ ਚਾਹੀਦੇ ਹਨ। ਇਸ ਦੌਰਾਨ ਜੱਜ ਨੇ ਕਿਹਾ ਕਿ ਉਨ੍ਹਾਂ ਕੋਲ ਪੂਰੀ ਚਾਰਜਸ਼ੀਟ ਨਹੀਂ ਹੈ...ਸਿਰਫ਼ ਸਪਲੀਮੈਂਟਰੀ ਚਾਰਜਸ਼ੀਟ ਹੀ ਹੈ। ਇਸ ਲਈ ਪਹਿਲਾਂ ਸਾਰੇ ਦਸਤਾਵੇਜ਼ਾਂ ਦੀ ਲੋੜ ਹੋਵੇਗੀ।
ਇਹ ਵੀ ਪੜ੍ਹੋ: ਮੁੱਕੇਬਾਜ਼ ਮੈਰੀ ਕਾਮ ਨੂੰ ਮਿਲਿਆ ‘ਗਲੋਬਲ ਇੰਡੀਅਨ ਆਇਕਨ ਆਫ਼ ਦ ਈਅਰ ਐਵਾਰਡ’
ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਅਪਣੀ ਚਾਰਜਸ਼ੀਟ ਵਿਚ ਕਿਹਾ ਹੈ ਕਿ ਟਾਈਟਲਰ ਨੇ 1 ਨਵੰਬਰ 1984 ਨੂੰ “ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ਵਿਚ ਇਕੱਠੀ ਹੋਈ ਭੀੜ ਨੂੰ ਉਕਸਾਇਆ ਅਤੇ ਭੜਕਾਇਆ”, ਜਿਸ ਦੇ ਨਤੀਜੇ ਵਜੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾ ਦਿਤੀ ਗਈ ਅਤੇ ਤਿੰਨ ਸਿੱਖ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਦੀ ਹਤਿਆ ਕਰ ਦਿਤੀ ਗਈ।
ਇਹ ਵੀ ਪੜ੍ਹੋ: ਅਮਰੀਕਾ ’ਚ ਪੰਜਾਬੀ ਨੌਜੁਆਨ ਦਾ ਗੋਲੀਆਂ ਮਾਰ ਕੇ ਕਤਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਕਹਿਣਾ ਹੈ ਕਿ ਅਦਾਲਤ ਵਿਚ ਜਮ੍ਹਾਂ ਕਰਵਾਈ ਗਈ ਫਾਇਲ ਵਿਚ ਕੁੱਝ ਦਸਤਾਵੇਜ਼ ਘੱਟ ਪਾਏ ਗਏ, ਜਿਨ੍ਹਾਂ ਨੂੰ ਕੜਕੜਡੁਮਾ ਅਦਾਲਤ ਤੋਂ ਮੰਗਵਾਇਆ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਅਗਲੀ ਸੁਣਵਾਈ ਵਿਚ ਅਦਾਲਤ ਫ਼ੈਸਲਾ ਕਰੇਗੀ ਕਿ ਜਗਦੀਸ਼ ਟਾਈਟਲਰ ਸਲਾਖ਼ਾਂ ਪਿਛੇ ਹੋਵੇ। ਉਧਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਉਮੀਦ ਜਤਾਈ ਕਿ ਜਗਦੀਸ਼ ਟਾਈਲਰ ਦਾ ਅਗਲਾ ਔਖਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਕੇਸ ਵਿਚ ਪਾਰਟੀ ਬਣਨ ਦੀ ਗੱਲ ਨਹੀਂ ਕੀਤੀ।
ਜਗਦੀਸ਼ ਟਾਈਟਲਰ ਮਗਰੋਂ ਕਮਲ ਨਾਥ ਨੂੰ ਦਿਵਾਈ ਜਾਵੇਗੀ ਗੁਨਾਹਾਂ ਦੀ ਸਜ਼: ਹਰਵਿੰਦਰ ਸਿੰਘ ਫੂਲਕਾ
ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਦਸਿਆ ਕਿ ਸੀ.ਬੀ.ਆਈ. ਕੋਰਟ ਵਲੋਂ ਫਾਇਲ ਕੀਤੀ ਗਈ ਕਲੋਜ਼ਰ ਰਿਪੋਰਟ ਅਦਾਲਤ ਨਹੀਂ ਪਹੁੰਚੀ, ਇਸ ਲਈ ਅਦਾਲਤ ਨੇ ਸਪੈਸ਼ਲ ਮੈਸੇਂਜਰ ਰਾਹੀਂ ਉਹ ਫਾਈਲਾਂ ਕੜਕੜਡੁਮਾ ਅਦਾਲਤ ਤੋਂ ਮੰਗਵਾਈਆਂ ਹਨ। ਜਗਦੀਸ਼ ਟਾਈਟਲਰ ਜਲਦ ਜੇਲ੍ਹ ਵਿਚ ਹੋਵੇਗਾ। ਇਸ ਤੋਂ ਪਹਿਲਾਂ ਹੀ ਸੱਜਣ ਕੁਮਾਰ ਸਣੇ ਕਈ ਲੋਕ ਜੇਲ੍ਹ ਵਿਚ ਹਨ, ਇਸ ਮਗਰੋਂ ਕਮਲ ਨਾਥ ਵਿਰੁਧ ਵੀ ਗੰਭੀਰ ਇਲਜ਼ਾਮ ਹਨ ਕਿ ਉਸ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਨੂੰ ਅੱਗ ਲਗਾਈ ਅਤੇ ਦੋ ਸਿੱਖਾਂ ਨੂੰ ਜਿਉਂਦਿਆਂ ਸਾੜ ਦਿਤਾ। ਹੁਣ ਕਮਲ ਨਾਥ ਨੂੰ ਉਸ ਦੇ ਗੁਨਾਹਾਂ ਦੀ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।