ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਮੈਟਰੋ 'ਚ ਕੀਤਾ ਸਫਰ, ਲੋਕਾਂ ਨਾਲ ਕੀਤੀ ਗੱਲਬਾਤ
ਉਨ੍ਹਾਂ ਇਹ ਦੌਰਾ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਵਰ੍ਹੇ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਕੀਤਾ
photo
ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਦਿੱਲੀ ਮੈਟਰੋ ਦੀ ਸਵਾਰੀ ਕੀਤੀ। ਉਨ੍ਹਾਂ ਇਹ ਦੌਰਾ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਵਰ੍ਹੇ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਕੀਤਾ। ਪ੍ਰਧਾਨ ਮੰਤਰੀ ਮੋਦੀ ਨੂੰ ਇਥੇ ਮੁੱਖ ਮਹਿਮਾਨ ਵਜੋਂ ਸੱਦਿਆ ਗਿਆ ਹੈ।
ਇਹ ਵੀ ਪੜ੍ਹੋ: ਮੋਗਾ ਪੁਲਿਸ ਨੇ ਵੱਖਵਾਦੀ ਦੇ ਨਾਅਰੇ ਲਿਖਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼- ਡੀਜੀਪੀ ਗੌਰਵ ਯਾਦਵ
ਇਸ ਦੌਰਾਨ ਪੀਐਮ ਮੋਦੀ ਨੇ ਟੋਕਨ ਲੈ ਕੇ ਸਾਰੇ ਨਿਯਮਾਂ ਦਾ ਪਾਲਣ ਕਰਦੇ ਹੋਏ ਮੈਟਰੋ ਦੀ ਯਾਤਰਾ ਕੀਤੀ। ਉਹਨਾਂ ਨੇ ਟਰੇਨ ਦੇ ਅੰਦਰ ਸਵਾਰ ਯਾਤਰੀਆਂ ਨਾਲ ਵੀ ਗੱਲਬਾਤ ਕੀਤੀ।
ਇਹ ਵੀ ਪੜ੍ਹੋ: ਜ਼ੀਰਾ : ‘ਆਪ’ ਦਾ ਪੱਲਾ ਛੱਡ ਕਾਂਗਰਸ ’ਚ ਸ਼ਮਲ ਹੋਏ ਵਿਧਾਇਕ ਨਰੇਸ਼ ਕਟਾਰੀਆ ਦੇ ਭੈਣ ਤੇ ਜੀਜਾ