ਸਾਡੇ ਦੇਸ਼ ਦੀ ਅਖੰਡਤਾ ਨੂੰ ਨੁਕਸਾਨ ਪਹੁੰਚਾਣ ਦਾ ਇਰਾਦਾ ਰੱਖਣ ਵਾਲਿਆਂ ਨੂੰ ਚਿੰਤਿਤ ਹੋਣ ਦੀ ਲੋੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਭਾਰਤੀ ਹਵਾਈ ਫ਼ੌਜ ਦੀਆਂ ਨਵੀਆਂ ਸਮਰੱਥਾਵਾਂ ਤੋਂ ਚਿੰਤਿਤ ਹੋਣਾ ਚਾਹੀਦਾ ਹੈ

Rajnath Singh

ਨਵੀਂ ਦਿੱਲੀ, 29 ਜੁਲਾਈ : ਰਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਭਾਰਤੀ ਹਵਾਈ ਫ਼ੌਜ ਦੀਆਂ ਨਵੀਆਂ ਸਮਰੱਥਾਵਾਂ ਤੋਂ ਚਿੰਤਿਤ ਹੋਣਾ ਚਾਹੀਦਾ ਹੈ ਤਾਂ ਉਨ੍ਹਾਂ ਨੂੰ ਹੋਣਾ ਚਾਹੀਦਾ ਹੈ ਜਿਹੜੇ ਸਾਡੀ ਅਖੰਡਤਾ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਮੰਨਿਆ ਜਾ ਰਿਹਾ ਹੈ ਕਿ ਪੂਰਬੀ ਲਦਾਖ਼ ਵਿਚ ਚੀਨੀ ਫ਼ੌਜ ਨਾਲ ਜਾਰੀ ਸੰਘਰਸ਼ ਮਗਰੋਂ ਰਖਿਆ ਮੰਤਰੀ ਦੀ ਇਹ ਟਿਪਣੀ ਅਸਿੱਧੇ ਤਰੀਕੇ ਨਾਲ ਚੀਨ ਲਈ ਸੁਨੇਹਾ ਹੈ। ਰਾਜਨਾਥ ਨੇ ਕਿਹਾ ਕਿ ਭਾਰਤੀ ਹਵਾਈ ਫ਼ੌਜ ਦੇਸ਼ ਸਾਹਮਣੇ ਆਉਣ ਵਾਲੀ ਕਿਸੇ ਵੀ ਚੁਨੌਤੀ ਦਾ ਮੁਕਾਬਲਾ ਕਰਨ  ਲਈ ਤਿਆਰ ਰਹੇਗੀ। ਉਨ੍ਹਾਂ ਕਿਹਾ ਕਿ ਰਾਫ਼ੇਲ ਜਹਾਜ਼ਾਂ ਦੀ ਭਾਰਤ ਪੁੱਜਣ ਨਾਲ ਹੀ ਭਾਰਤੀ ਫ਼ੌਜੀ ਇਤਿਹਾਸ ਦਾ ਨਵਾਂ ਯੁੱਗ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹਵਾਈ ਫ਼ੌਜ ਨੂੰ ਦੇਸ਼ ਸਾਹਮਣੇ ਆਉਣ ਵਾਲੀ ਕਿਸੇ ਵੀ ਚੁਨੌਤੀ ਦਾ ਦ੍ਰਿੜਤਾ ਨਾਲ ਮੁਕਾਬਲਾ ਕਰਨ ਵਿਚ ਮਦਦ ਮਿਲੇਗੀ। (ਏਜੰਸੀ)