ਦਿੱਲੀ 'ਚ ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਚਾਰੇ ਪਾਸੇ ਹੋਇਆ ਧੂੰਆਂ ਹੀ ਧੂੰਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੱਗਣ ਲੱਗਣ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ

photo

 

ਨਵੀਂ ਦਿੱਲੀ : ਨਵੀਂ ਦਿੱਲੀ ਦੇ ਉਦਯੋਗ ਨਗਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਜੁੱਤੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਰੂਸ-ਯੂਕਰੇਨ ਜੰਗ ਵਿਚਕਾਰ ਸਾਊਦੀ ਅਰਬ ਅਗਸਤ ’ਚ ਸ਼ਾਂਤੀ ਵਾਰਤਾ ਦੀ ਮੇਜ਼ਬਾਨੀ ਕਰੇਗਾ

ਅਧਿਕਾਰੀਆਂ ਮੁਤਾਬਕ ਐਤਵਾਰ ਸਵੇਰੇ ਬਾਹਰੀ ਦਿੱਲੀ ਦੇ ਉਦਯੋਗ ਨਗਰ ਇਲਾਕੇ 'ਚ ਇਕ ਜੁੱਤੀ ਫੈਕਟਰੀ 'ਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਇਹ ਵੀ ਪੜ੍ਹੋ: ਲੁਧਿਆਣਾ 'ਚ ਕਾਰ 'ਚ ਬੈਠੇ ਬੱਚੇ ਤੋਂ ਅਚਾਨਕ ਚੱਲੀ ਗੋਲੀ, ਪਿਤਾ ਦੀ ਪਿੱਠ 'ਚ ਵੱਜੀ, ਹਸਪਤਾਲ ਭਰਤੀ  

ਅੱਗ ਕਰਕੇ ਫੈਕਟਰੀ 'ਚੋਂ ਧੂੰਆਂ ਨਿਕਲਦਾ ਦੇਖਿਆ ਜਾ ਸਕਦਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਹਜੇ ਤੱਕ ਪਤਾ ਨਹੀਂ ਲੱਗਿਆ। ਅੱਗ ਲੱਗਣ ਨਾਲ ਕਾਫੀ ਨੁਕਸਾਨ ਵੀ ਹੋ ਗਿਆ ਹੈ।