ਲਾਰੈਂਸ ਬਿਸ਼ਨੋਈ ਦੇ ਭਤੀਜੇ ਸਚਿਨ ਬਿਸ਼ਨੋਈ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ - ਸੂਤਰ 

ਏਜੰਸੀ

ਖ਼ਬਰਾਂ, ਰਾਸ਼ਟਰੀ

ਸਪੈਸ਼ਲ ਸੈੱਲ ਦੀ ਟੀਮ ਅਗਲੇ ਦੋ ਦਿਨਾਂ 'ਚ ਪਹੁੰਚੇਗੀ ਦਿੱਲੀ - ਸੂਤਰ

Sidhu Moosewala, Sachin Bishnoi

ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਦੋਸ਼ੀ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਜਲਦ ਹੀ ਭਾਰਤ ਲਿਆਵੇਗੀ। ਲਾਰੈਂਸ ਬਿਸ਼ਨੋਈ ਦੇ ਭਤੀਜੇ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਸਪੁਰਦ ਕੀਤਾ ਜਾਵੇਗਾ। ਸਚਿਨ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਜਾਅਲੀ ਪਾਸਪੋਰਟ ਬਣਾ ਕੇ ਫਰਾਰ ਹੋ ਗਿਆ ਸੀ।

ਹਾਲ ਹੀ 'ਚ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਸਚਿਨ ਬਿਸ਼ਨੋਈ ਨੂੰ 2 ਦਿਨ ਵਿਚ ਦਿੱਲੀ ਲਿਆਂਦਾ ਜਾਵੇਗਾ। ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਬੂਲ ਕੀਤਾ ਹੈ ਕਿ ਉਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਲਾਰੈਂਸ ਬਿਸ਼ਨੋਈ ਦੇ ਇਕਬਾਲੀਆ ਬਿਆਨ ਤੋਂ ਪਹਿਲਾਂ ਉਸ ਦੇ ਭਤੀਜੇ ਸਚਿਨ ਬਿਸ਼ਨੋਈ ਨੇ ਦਾਅਵਾ ਕੀਤਾ ਸੀ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਵਿਚ ਉਸ ਦਾ ਹੱਥ ਵੀ ਹੈ। ਪਿਛਲੇ ਸਾਲ 29 ਮਈ ਨੂੰ 28 ਸਾਲਾ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ 'ਤੇ ਇਕ ਦਰਜਨ ਹਮਲਾਵਰਾਂ ਨੇ 30 ਤੋਂ ਵੱਧ ਗੋਲੀਆਂ ਚਲਾਈਆਂ।