ਕੇਂਦਰ ਸਰਕਾਰ ਨੇ ਕਰਮਚਾਰੀਆਂ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼, ਸੇਵਾ ਰਿਕਾਰਡ ਦੀ ਜਾਂਚ ਦੇ ਹੁਕਮ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਵਿਸ ਰਿਕਾਰਡਿੰਗ ਜਾਂਚ ਦੇ ਬਾਅਦ ਤੈਅ ਕੀਤਾ ਜਾਵੇਗਾ ਕਿ ਉਹ ਸਹੀ ਕੰਮ ਕਰ ਰਹੇ ਹਨ ਜਾਂ ਉਨ੍ਹਾਂ ਨੂੰ ਲੋਕ ਹਿੱਤ ਵਿਚ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕੀਤਾ ਜਾਵੇ।

Central government

ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਕਰਮਚਾਰੀਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ 30 ਸਾਲ ਪੂਰੇ ਕਰ ਚੁੱਕੇ ਜਾਂ 50-55 ਸਾਲਾਂ ਦੀ ਉਮਰ ਦੇ ਕਰਮਚਾਰੀਆਂ ਦੇ ਸੇਵਾ ਰਿਕਾਰਡ ਦੀ ਜਾਂਚ ਕੀਤੀ ਜਾਵੇ। ਸਰਵਿਸ ਰਿਕਾਰਡ ਵਿਚ ਅਯੋਗਤਾ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਪੜਤਾਲ ਕੀਤੀ ਜਾਵੇ। ਸਰਵਿਸ ਰਿਕਾਰਡਿੰਗ ਜਾਂਚ ਦੇ ਬਾਅਦ ਤੈਅ ਕੀਤਾ ਜਾਵੇਗਾ ਕਿ ਉਹ ਸਹੀ ਕੰਮ ਕਰ ਰਹੇ ਹਨ ਜਾਂ ਉਨ੍ਹਾਂ ਨੂੰ ਲੋਕ ਹਿੱਤ ਵਿਚ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕੀਤਾ ਜਾਵੇ। ਪਰਸੋਨਲ ਮੰਤਰਾਲੇ ਨੇ ਸਾਰੇ ਸਕੱਤਰਾਂ ਨੂੰ ਇਕ ਰਜਿਸਟਰ ਤਿਆਰ ਕਰਨ ਲਈ ਕਿਹਾ ਜਿਸ ਵਿਚ ਇਹ ਸਾਰੀ ਜਾਣਕਾਰੀ ਦਰਜ ਕੀਤੀ ਜਾਵੇਗੀ।