ਵਿਦੇਸ਼ ਤੋਂ ਪਤੀ ਦੀ ਲਾਸ਼ ਮੰਗਵਾਉਣ ਲਈ ਔਰਤ ਨੇ ਪ੍ਰਧਾਨ ਮੰਤਰੀ ਨੂੰ ਲਗਾਈ ਗੁਹਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਨੋਜ ਕੁਮਾਰ ਦੱਖਣੀ ਅਫ਼ਰੀਕਾ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ, ਅਤੇ ਲੰਘੀ 27 ਅਗਸਤ ਨੂੰ ਉੱਥੇ ਕਿਸੇ ਬਿਮਾਰੀ ਕਾਰਨ ਉਸ ਦੀ ਮੌਤ ਹੋ ਗਈ।

PM MODI

 

ਸਹਾਰਨਪੁਰ: ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਸਹਾਰਨਪੁਰ ਦੇ ਇੱਕ ਪਿੰਡ ਦੀ ਇੱਕ ਔਰਤ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਉਸ ਦੇ ਪਤੀ ਦੀ ਦੇਹ ਵਿਦੇਸ਼ ਤੋਂ ਭਾਰਤ ਲਿਆਉਣ ਵਿੱਚ ਮਦਦਗਾਰ ਬਣਨ ਦੀ ਅਪੀਲ ਕੀਤੀ ਹੈ। ਪਤਾ ਲੱਗਿਆ ਹੈ ਕਿ ਸਹਾਰਨਪੁਰ ਜ਼ਿਲ੍ਹੇ ਦੇ ਥਾਣਾ ਦੇਵਬੰਦ ਦੇ ਭਿਆਲਾ ਦੀ ਰਹਿਣ ਵਾਲੀ ਸੰਗੀਤਾ ਸ਼ਰਮਾ ਨੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਸ ਦਾ ਪਤੀ ਮਨੋਜ ਕੁਮਾਰ ਦੱਖਣੀ ਅਫ਼ਰੀਕਾ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ, ਅਤੇ ਲੰਘੀ 27 ਅਗਸਤ ਨੂੰ ਉੱਥੇ ਕਿਸੇ ਬਿਮਾਰੀ ਕਾਰਨ ਉਸ ਦੀ ਮੌਤ ਹੋ ਗਈ।

ਚਿੱਠੀ 'ਚ ਇਸ ਔਰਤ ਨੇ ਲਿਖਿਆ ਹੈ ਕਿ ਉਸ ਦੇ ਘਰ ਹੋਰ ਕੋਈ ਕਮਾਉਣ ਵਾਲਾ ਨਹੀਂ, ਅਤੇ ਨਾ ਹੀ ਉਸ ਕੋਲ ਐਨੇ ਪੈਸੇ ਹਨ ਕਿ ਉਹ ਆਪਣੇ ਪਤੀ ਦੀ ਲਾਸ਼ ਭਾਰਤ ਲਿਆ ਸਕੇ। ਪਤਾ ਲੱਗਿਆ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਨੇ ਦੇਵਬੰਦ ਦੇ ਉਪ-ਜ਼ਿਲ੍ਹਾ ਮੈਜਿਸਟਰੇਟ ਨੂੰ ਇਸ ਸੰਬੰਧ ਵਿੱਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਨਾਲ ਜੁੜੇ ਅਧਿਕਾਰੀਆਂ ਨੇ ਦੱਸਿਆ ਕਿ ਸੰਗੀਤਾ ਸ਼ਰਮਾ ਇੱਕ ਆਂਗਨਵਾੜੀ 'ਚ ਕੰਮ ਕਰਦੀ ਹੈ ਅਤੇ ਉਸ ਦੇ ਬੱਚੇ ਛੋਟੇ ਹਨ।