Delhi Police head constable die : ਥਾਣਾ ਇੰਚਾਰਜ ਦੇ ਵਿਦਾਇਗੀ ਸਮਾਰੋਹ 'ਚ ਨੱਚਦੇ ਸਮੇਂ ਹੈੱਡ ਕਾਂਸਟੇਬਲ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਾਰਟੀ 'ਚ ਡਾਂਸ ਕਰਦੇ ਸਮੇਂ ਹੈੱਡ ਕਾਂਸਟੇਬਲ ਨੂੰ ਦਿਲ ਦਾ ਦੌਰਾ ਪਿਆ ਅਤੇ ਅਚਾਨਕ ਡਿੱਗ ਗਿਆ

Head Constable Ravi Kumar

 Delhi Police head constable die : ਦਿੱਲੀ ਦੇ ਰੂਪਨਗਰ ਥਾਣੇ ਦੇ ਇੰਚਾਰਜ ਦੇ ਵਿਦਾਇਗੀ ਸਮਾਰੋਹ ਵਿੱਚ ਨੱਚਦੇ ਹੋਏ ਇੱਕ ਹੈੱਡ ਕਾਂਸਟੇਬਲ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲੀਸ ਅਨੁਸਾਰ ਹੈੱਡ ਕਾਂਸਟੇਬਲ ਰਵੀ ਕੁਮਾਰ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਬਾਗਪਤ ਦਾ ਰਹਿਣ ਵਾਲਾ ਸੀ ਅਤੇ 2010 ਵਿੱਚ ਦਿੱਲੀ ਪੁਲੀਸ ਵਿੱਚ ਭਰਤੀ ਹੋਇਆ ਸੀ।

ਰੂਪਨਗਰ ਥਾਣਾ ਇੰਚਾਰਜ ਦਾ ਹਾਲ ਹੀ 'ਚ ਤਬਾਦਲਾ ਹੋਇਆ ਸੀ ਅਤੇ ਬੁੱਧਵਾਰ ਨੂੰ ਉਨ੍ਹਾਂ ਦੇ ਸਨਮਾਨ 'ਚ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ। ਪਾਰਟੀ 'ਚ ਡਾਂਸ ਕਰਦੇ ਸਮੇਂ ਹੈੱਡ ਕਾਂਸਟੇਬਲ ਰਵੀ ਕੁਮਾਰ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਹੋਈ ਅਤੇ ਉਹ ਅਚਾਨਕ ਡਿੱਗ ਗਿਆ।

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਰਵੀ ਕੁਮਾਰ ਦੀ ਕਰੀਬ 45 ਦਿਨ ਪਹਿਲਾਂ 'ਐਂਜੀਓਗ੍ਰਾਫੀ' ਹੋਈ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

ਘਟਨਾ ਤੋਂ ਕੁਝ ਮਿੰਟ ਪਹਿਲਾਂ ਪਾਰਟੀ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ 'ਚ  ਹੈੱਡ ਕਾਂਸਟੇਬਲ ਰਵੀ ਕੁਮਾਰ  ਡਾਂਸ ਕਰਦੇ ਨਜ਼ਰ ਆ ਰਹੇ ਹਨ।