ਜੰਮੂ-ਕਸ਼ਮੀਰ ਦੇ ਸ਼ੋਪੀਆ 'ਚ ਪੁਲਿਸ ਸਟੇਸ਼ਨ 'ਤੇ ਅਤਿਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਸ਼ਹੀਦ
ਦੱਖਣੀ ਕਸ਼ਮੀਰ ਵਿਚ ਅੱਤਵਾਦ ਪ੍ਰਭਾਵਿਤ ਸ਼ੋਪੀਆਂ ਜ਼ਿਲ੍ਹੇ ਵਿਚ ਐਤਵਾਰ ਸਵੇਰੇ ਅੱਤਵਾਦੀਆਂ ਨੇ ਇੱਕ ਪੁਲਿਸ...
Militant attack in Shopian
ਸ਼੍ਰੀਨਗਰ : ਦੱਖਣੀ ਕਸ਼ਮੀਰ ਵਿਚ ਅਤਿਵਾਦੀ ਪ੍ਰਭਾਵਿਤ ਸ਼ੋਪੀਆਂ ਜ਼ਿਲ੍ਹੇ ਵਿਚ ਐਤਵਾਰ ਸਵੇਰੇ ਅਤਿਵਾਦੀਆਂ ਨੇ ਇੱਕ ਪੁਲਿਸ ਸਟੇਸ਼ਨ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਇਕ ਪੁਲਿਸ ਕਰਮਚਾਰੀ ਸ਼ਹੀਦ ਹੋ ਗਿਆ ਹੈ। ਹਮਲੇ ਦੇ ਬਾਅਦ ਅਤਿਵਾਦੀ ਫਰਾਰ ਹੋ ਗਏ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਛਾਣਬੀਣ ਅਭਿਆਨ ਚਲਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅਤਿਵਾਦੀ ਇਸ ਇਲਾਕੇ ਵਿਚ ਲੁਕੇ ਹੋਏ ਹਨ। ਇਹਨਾਂ ਅਤਿਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲ ਦੇ ਸੈਨਿਕ ਘਰ-ਘਰ ਤਲਾਸ਼ੀ ਲੈ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਤਿਵਾਦੀਆਂ ਨੇ ਪੁਲਿਸ ਸਟੇਸ਼ਨ ਉਤੇ ਚਾਰੋਂ ਤਰਫ਼ੋਂ ਹਮਲਾ ਕੀਤਾ ਸੀ ਅਤੇ ਉਹ ਸ਼ਹੀਦ ਪੁਲਿਸ ਕਰਮੀ ਦੀ ਰਾਇਫ਼ਲ ਲੈ ਕੇ ਫਰਾਰ ਹੋ ਗਏ।