ਹੜ੍ਹ ਆਉਣਾ ਕੁਦਰਤੀ ਆਫ਼ਤ ਹੈ, ਕਿਸੇ ਦੇ ਹੱਥ ਵੱਸ ਦੀ ਗੱਲ ਨਹੀਂ: ਨੀਤੀਸ਼ ਕੁਮਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਮ੍ਰਿਤਕਾਂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਐਲਾਨ

Bihar heavy rain

ਬਿਹਾਰ: ਬਿਹਾਰ ਵਿਚ ਲਗਾਤਾਰ ਮੀਂਹ ਪੈਣ ਕਾਰਨ ਆਏ ਹੜ੍ਹ ਨੇ ਜਿੱਥੇ ਕਈ ਇਲਾਕਿਆ ‘ਚ ਤਬਾਹੀ ਮਚਾਈ ਹੋਈ ਹੈ ਉੱਥੇ ਹੀ ਸੜਕਾਂ ਉਤੇ ਭਰੇ ਪਾਣੀ ਨਾਲ ਜਨਜੀਵਨ ਰੁਕ ਗਿਆ ਹੈ। ਇੰਨਾ ਹੀ ਨਹੀਂ ਹੜ੍ਹ ਵਰਗੀ ਸਥਿਤੀ ਨੇ ਹੁਣ ਤੱਕ 27 ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਇਸ ਮੌਕੇ ‘ਤੇ  ਮੁੱਖ ਮੰਤਰੀ ਨੀਤੀਸ਼ ਕੁਮਾਰ ਦਾ ਕਹਿਣਾ ਹੈ ਕਿ 2 ਦਿਨ ਤੋਂ ਲਗਾਤਾਰ ਮੀਂਹ ਨਾ ਰੁਕਣ ਕਾਰਨ ਗੰਗਾ ਨਤੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।

ਪ੍ਰੰਤੂ ਮੌਕੇ ਉਤੇ ਲੋਕਾਂ ਦੀ ਮਦਦ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਥਿਤੀ ਕਿਸੇ ਦੇ ਹੱਥ ਵਿਚ ਨਹੀਂ ਹੁੰਦੀ, ਇਹ ਕੁਦਰਤੀ ਚੀਜ਼ ਹੈ। ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ ਪ੍ਰਬੰਧ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੀੜਤਾਂ ਲਈ ਕਮਿਊਨਿਟੀ ਰਸੋਈ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਥਾਂ–ਥਾਂ ਰੇਲਵੇ ਟ੍ਰੈਕ ਉਤੇ ਪਾਣੀ ਭਰਨ ਨਾਲ ਕਈ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।

ਉੱਥੇ ਹੀ ਤੇਜ਼ ਮੀਂਹ ਕਾਰਨ ਜਿੱਥੇ 15 ਜ਼ਿਲ੍ਹਿਆਂ ਵਿਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਕਾਬਲੇਗੋਰ ਹੈ ਕਿ ਉੱਤਰ ਪ੍ਰਦੇਸ਼ ਵਿਚ ਬਾਰਸ਼ ਨਾਲ ਸਬੰਧਤ ਹਾਦਸਿਆਂ ‘ਚ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਜਸਥਾਨ ਦੇ 8 ਜ਼ਿਲ੍ਹਿਆਂ ਵਿਚ ਮੌਸਮ ਵਿਭਾਗ ਨੇ ਛੇ ਸ਼ਹਿਰਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਸੀ।

ਇੰਨਾਂ ਹੀ ਨਹੀਂ ਪਟਨਾ ‘ਚ ਨਾਲੰਦਾ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਗੋਡਿਆਂ ਤੋਂ ਵੀ ਜ਼ਿਆਦਾ ਪਾਣੀ ਭਰ ਗਿਆ ਸੀ। ਜਿਸ ਦੌਰਾਨ ਮਰੀਜ਼ਾਂ ਨੂੰ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਚ ਸ਼ਿਫਟ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।