Singhu border : ਸਿੰਘੂ ਬਾਰਡਰ ’ਤੇ ਨਾਕਾਬੰਦੀ ਹਟਾਉਣ ਲਈ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ ਦਿੱਲੀ ਹਾਈ ਕੋਰਟ ਦਾ ਇਨਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਦਾਲਤ ਨੇ ਦਿੱਲੀ ਪੁਲਿਸ ਨੂੰ ਸੰਪਰਕ ਕਰਨ ਲਈ ਕਿਹਾ

Delhi High Court

Singhu border : ਦਿੱਲੀ ਹਾਈ ਕੋਰਟ ਨੇ ਸਿੰਘੂ ਬਾਰਡਰ ’ਤੇ ਨਾਕਾਬੰਦੀ ਹਟਾਉਣ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਸੋਮਵਾਰ ਨੂੰ ਇਨਕਾਰ ਕਰ ਦਿਤਾ। ਅਦਾਲਤ ਨੇ ਪਟੀਸ਼ਨਕਰਤਾਵਾਂ ਨੂੰ ਇਕ ਪ੍ਰਤੀਨਿਧਤਾ ਦਾਇਰ ਕਰਨ ਅਤੇ ਅਪਣੀ ਸ਼ਿਕਾਇਤ ਨਾਲ ਦਿੱਲੀ ਪੁਲਿਸ ਕੋਲ ਪਹੁੰਚ ਕਰਨ ਲਈ ਕਿਹਾ।

ਪਟੀਸ਼ਨਕਰਤਾਵਾਂ ਦੇ ਵਕੀਲ ਨੇ ਕਿਹਾ ਕਿ ਹਾਲਾਂਕਿ ਦਿੱਲੀ-ਹਰਿਆਣਾ ਸਰਹੱਦ ’ਤੇ ਕੋਈ ਪ੍ਰਦਰਸ਼ਨਕਾਰੀ ਕਿਸਾਨ ਨਹੀਂ ਹੈ, ਫਿਰ ਵੀ ਸਿੰਘੂ ਬਾਰਡਰ ’ਤੇ ਬੈਰੀਕੇਡਿੰਗ ਹੈ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ।

ਚੀਫ ਜਸਟਿਸ ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੇ ਬੈਂਚ ਨੇ ਕਿਹਾ ਕਿ ਇਸ ਮੁੱਦੇ ’ਤੇ ਸਬੰਧਤ ਅਧਿਕਾਰੀਆਂ ਨੂੰ ਵਿਚਾਰ ਕਰਨਾ ਚਾਹੀਦਾ ਹੈ ਨਾ ਕਿ ਅਦਾਲਤ ਨੂੰ। ਬੈਂਚ ਨੇ ਪਟੀਸ਼ਨਕਰਤਾਵਾਂ ਨੂੰ ਪਹਿਲਾਂ ਦਿੱਲੀ ਪੁਲਿਸ ਕੋਲ ਪ੍ਰਤੀਨਿਧਤਾ ਦਾਇਰ ਕਰਨ ਦਾ ਹੁਕਮ ਦਿੰਦੇ ਹੋਏ ਕਿਹਾ ਕਿ ਇਸ ’ਤੇ ਤੇਜ਼ੀ ਨਾਲ ਫੈਸਲਾ ਲਿਆ ਜਾਵੇਗਾ।