ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਫੈਸਲਾ ਕੋਵਿਡ -19 ਅਨੁਸਾਰ ਹੋਵੇਗਾ: ਵਿਦੇਸ਼ ਮੰਤਰਾਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ 'ਕੋਵਿਡ 19 ਪ੍ਰੋਟੋਕਲ ਕਾਰਨ ਕਰਤਾਰਪੁਰ ਕੌਰੀਡੋਰ ਬੰਦ ਕਰ ਦਿੱਤਾ ਗਿਆ ਸੀ।

Kartarpur Corridor

ਨਵੀਂ ਦਿੱਲੀ:  ਕੋਰੋਨਾ ਵਾਇਰਸ ਕਾਰਨ ਕਰਤਾਰਪੁਰ ਕੌਰੀਡੋਰ ਕਾਫ਼ੀ ਸਮੇਂ ਤੋਂ ਬੰਦ ਹੈ। ਇਸ ਦੇ ਚਲਦੇ ਅੱਜ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਕਰਤਾਰਪੁਰ ਕੌਰੀਡੋਰ ਦਾ ਲਾਂਘਾ ਖੋਲ੍ਹਣ ਬਾਰੇ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਕੌਰੀਡੋਰ ਖੋਲ੍ਹਣ ਦਾ ਫੈਸਲਾ ਕੋਰੋਨਾ ਵਾਇਰਸ ਪ੍ਰੋਟੋਕੋਲ ਦੇ ਮੁਤਾਬਕ ਲਿਆ ਜਾਵੇਗਾ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ 'ਕੋਵਿਡ 19 ਪ੍ਰੋਟੋਕਲ ਕਾਰਨ ਕਰਤਾਰਪੁਰ ਕੌਰੀਡੋਰ ਬੰਦ ਕਰ ਦਿੱਤਾ ਗਿਆ ਸੀ। ਹੁਣ ਇਹ ਸਬੰਧਤ ਅਧਿਕਾਰੀਆਂ ਦੀ ਸਹਿਮਤੀ ਤੋਂ ਬਾਅਦ ਖੋਲ੍ਹਿਆ ਜਾਵੇਗਾ।' ਉਨ੍ਹਾਂ ਕਿਹਾ ਕਰਤਾਰਪੁਰ ਕੌਰੀਡੋਰ ਖੋਲ੍ਹਣ ਦਾ ਫੈਸਲਾ Covid19 ਪ੍ਰੋਟੋਕੋਲ ਦੇ ਹਿਸਾਬ ਨਾਲ ਲਿਆ ਜਾਵੇਗਾ। 

ਕਰਤਾਰਪੁਰ ਸਾਹਿਬ( ਮਹੱਤਤਾ)
ਇਸ ਅਸਥਾਨ ਦਾ ਸਬੰਧ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਗੁਰੂ ਨਾਨਕ ਦੇਵ ਨੇ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦਾ ਫ਼ਲਸਫ਼ਾ ਦਿੱਤਾ ਸੀ।

ਇਤਿਹਾਸ ਮੁਤਾਬਕ ਗੁਰੂ ਨਾਨਕ ਦੇਵ ਵੱਲੋਂ ਭਾਈ ਲਹਿਣਾ ਨੂੰ ਗੁਰਗੱਦੀ ਵੀ ਇਸ ਸਥਾਨ 'ਤੇ ਹੀ ਸੌਂਪੀ ਗਈ ਸੀ, ਜਿਨ੍ਹਾਂ ਨੂੰ ਦੂਜੀ ਪਾਤਸ਼ਾਹੀ ਗੁਰੂ ਅੰਗਦ ਦੇਵ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਆਖ਼ਿਰ 'ਚ ਗੁਰੂ ਨਾਨਕ ਦੇਵ ਇਸੇ ਸਥਾਨ 'ਤੇ ਹੀ ਜੋਤੀ ਜੋਤ ਸਮਾਏ ਸਨ।