ਗੁਰੂਗ੍ਰਾਮ ਦੇ ਨਿੱਜੀ ਹਸਪਤਾਲ ਦੇ ICU 'ਚ ਭਰਤੀ ਕੁੜੀ ਨਾਲ ਬਲਾਤਕਾਰ, ਵੈਟੀਲੇਟਰ 'ਤੇ ਹੈ ਮਰੀਜ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਪੀੜਤ ਲੜਕੀ ਨੇ ਵਿਕਾਸ ਨਾਮ ਦੇ ਇਕ ਲੜਕੇ 'ਤੇ ਸੋਸ਼ਣ ਕਰਨ ਦਾ ਆਰੋਪ ਲਗਾਇਆ ਹੈ

21-year-old patient alleges rape in ICU of private hospital in Gurugram

ਨਵੀਂ ਦਿੱਲੀ - ਗੁਰੂਗ੍ਰਾਮ ਦੇ ਇਕ ਨਾਮੀ ਹਸਪਤਾਲ ਵਿਚ ਟੀਬੀ ਦੇ ਇਲਜਾ ਲਈ ਭਰਤੀ ਹੋਈ ਲੜਕੀ ਨਾਲ ਆਈਸੀਯੂ ਵਿਚ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਛੇ ਦਿਨਾਂ ਬਾਅਦ ਲੜਕੀ ਨੇ ਆਪਣੇ ਪਿਤਾ ਨੂੰ ਚਿੱਠੀ ਲਿਖ ਕੇ ਇਸਘਟਨਾ ਬਾਰੇ ਦੱਸਿਆ। ਪੁਲਿਸ ਨੇ ਮੰਗਲਵਾਰ ਨੂੰ ਸੁਸ਼ਾਂਤ ਲੋਕ ਥਾਣੇ ਵਿਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਪੁਲਿਸ ਨੂੰ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਮਹਿੰਦਰਗੜ੍ਹ ਦੀ ਰਹਿਣ ਵਾਲੀ ਇੱਕ 21 ਸਾਲਾ ਲੜਕੀ ਟੀਬੀ ਦੀ ਬਿਮਾਰੀ ਤੋਂ ਪੀੜਤ ਹੈ। ਉਸ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਤੋਂ ਬਾਅਦ 21 ਅਕਤੂਬਰ ਨੂੰ ਸ਼ਹਿਰ ਦੇ ਇਕ ਮਸ਼ਹੂਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਲੜਕੀ ਦੀ ਹਾਲਤ ਨੂੰ ਵੇਖਦਿਆਂ ਉਸ ਨੂੰ ਡਾਕਟਰਾਂ ਵੱਲੋਂ ਇਲਾਜ ਲਈ ਆਈਸੀਯੂ ਵਿੱਚ ਵੈਂਟੀਲੇਟਰ ‘ਤੇ ਬਿਠਾ ਦਿੱਤਾ ਗਿਆ।

ਲੜਕੀ ਦੇ ਪਿਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਮੰਗਲਵਾਰ ਨੂੰ ਉਹਨਾਂ ਦੀ ਬੇਟੀ ਹੋਸ਼ ਵਿਚ ਆਈ ਸੀ ਤੇ ਉਸ ਨੇ ਮੈਨੂੰ ਲਿਖ ਕੇ ਤੇ ਇਸਾਰਿਆਂ ਵਿਚ ਦੱਸਿਆ ਕਿ ਉਸ ਨਾਲ ਸੋਸ਼ਮ ਹੋਇਆ ਹੈ। ਪੀੜਤ ਲੜਕੀ ਨੇ ਵਿਕਾਸ ਨਾਮ ਦੇ ਇਕ ਲੜਕੇ 'ਤੇ ਸੋਸ਼ਣ ਕਰਨ ਦਾ ਆਰੋਪ ਲਗਾਇਆ ਹੈ। ਇਸ ਬਾਰੇ ਲੜਕੀ ਦੇ ਪਿਤਾ ਨੇ ਸੁਸ਼ਾਂਤ ਲੋਕ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ।

ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ 21 ਅਕਤੂਬਰ ਤੋਂ 27 ਅਕਤੂਬਰ ਦਰਮਿਆਨ ਇੱਕ ਘਟਨਾ ਹੋਈ ਸੀ। ਪੀੜਤ ਲੜਕੀ ਦੇ ਪਿਤਾ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਆਪਣੀ ਲੜਕੀ ਦਾ ਮੈਡੀਕਲ ਸਰਕਾਰੀ ਹਸਪਤਾਲ ਦੇ ਡਾਕਟਰਾਂ ਕੋਲ ਕਰਵਾਏ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਪੀੜਤ ਦਾ ਬਿਆਨ ਲੈਣ ਲਈ ਹਸਪਤਾਲ ਪਹੁੰਚੀ, ਪਰ ਡਾਕਟਰਾਂ ਨੇ ਕਿਹਾ ਕਿ ਪੀੜਤ ਬਿਆਨ ਦੇਣ ਦੀ ਸਥਿਤੀ ਵਿਚ ਨਹੀਂ ਹੈ।

ਡਿਪਟੀ ਕਮਿਸ਼ਨਰ ਪੁਲਿਸ ਮਕਸੂਦ ਅਹਿਮਦ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੀੜਤ ਦੇ ਮਾਪਿਆਂ ਨੂੰ ਇਹ ਵੀ ਨਹੀਂ ਪਤਾ ਕਿ ਦੋਸ਼ੀ ਵਿਕਾਸ ਹਸਪਤਾਲ ਦੀ ਕਰਮਚਾਰੀ ਹੈ ਜਾਂ ਨਹੀਂ। ਪੀੜਤ ਵੱਲੋਂ ਆਪਣਾ ਬਿਆਨ ਦੇਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਹਸਪਤਾਲ ਦਾ ਰਿਕਾਰਡ, ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿਚ ਲਈ ਗਈ ਹੈ। ਪੀੜਤ ਬਿਆਨ ਦੇਣ ਦੀ ਸਥਿਤੀ ਵਿਚ ਨਹੀਂ ਹੈ। 

ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ 21 ਅਕਤੂਬਰ ਨੂੰ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਫਿਰ ਉਸ ਦਾ ਵੈਂਟੀਲੇਟਰ 'ਤੇ ਇਲਾਜ ਚੱਲ ਰਿਹਾ ਸੀ। ਛੇ ਦਿਨਾਂ ਤੱਕ ਹਸਪਤਾਲ ਵਿੱਚ ਭਰਤੀ ਰਹਿਣ ਤੋਂ ਬਾਅਦ ਉਸ ਨੇ ਬਲਾਤਕਾਰ ਦਾ ਦੋਸ਼ ਲਗਾਇਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਾਂਚ ਵਿਚ ਪੁਲਿਸ ਵੱਲੋਂ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ।