PM ਮੋਦੀ ਵੱਲੋਂ ਬਾਲ ਪੋਸ਼ਣ ਪਾਰਕ ਦਾ ਉਦਘਾਟਨ, ਬੱਚਿਆਂ ਲਈ ਬਣਾਈ ਵਿਸ਼ੇਸ਼ ਟਰੇਨ ਦਾ ਲਿਆ ਮਜ਼ਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋ ਦਿਨ ਦੇ ਗੁਜਰਾਤ ਦੌਰੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

PM Narendra Modi rides in 'Nutri Train' at Children Nutrition Park

ਅਹਿਮਦਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੇ ਦੌਰੇ ਲਈ ਅੱਜ ਗੁਜਰਾਤ ਪਹੁੰਚੇ ਹਨ। ਇਸ ਦੌਰਾਨ ਪੀਐਮ ਮੋਦੀ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦੇ ਘਰ ਪਹੁੰਚੇ ਅਤੇ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। 

ਉਹਨਾਂ ਨੇ ਗਾਂਧੀਨਗਰ ਵਿਖੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਕੇਵੜੀਆ ਵਿਚ ਅਰੋਗਿਆ ਵਨ ਦਾ ਉਦਘਾਟਨ ਕੀਤਾ। ਇਸ ਦੌਰਾਨ ਉਹਨਾਂ ਨੇ ਜੰਗਲ ਦਾ ਦੌਰਾ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਏਕਤਾ ਮਾਲ ਦਾ ਉਦਘਾਟਨ ਕੀਤਾ।

 

 

ਪੀਐਮ ਮੋਦੀ ਨੇ ਕੇਵੜੀਆ ਵਿਚ ਚਿਲਡਰਨ ਨਿਊਟ੍ਰੀਸ਼ਨ ਪਾਰਕ ਦਾ ਉਦਘਾਟਨ ਕੀਤਾ। ਇਸ ਪਾਰਕ ਵਿਚ ਬੱਚਿਆਂ ਲਈ ਇਕ ਵਿਸ਼ੇਸ਼ ਟਰੇਨ ਬਣਾਈ ਗਈ, ਜੋ ਉਹਨਾਂ ਨੂੰ ਪਾਰਕ ਵਿਚ ਵੱਖ-ਵੱਖ ਥਾਵਾਂ 'ਤੇ ਲੈ ਕੇ ਜਾਵੇਗੀ। ਪੀਐਮ ਮੋਦੀ ਨੇ ਇਸ ਟਰੇਨ ਦੀ ਸਵਾਰੀ ਕੀਤੀ ਅਤੇ ਪਾਰਕ ਦੇ ਹਰ ਹਿੱਸੇ ਦਾ ਦੌਰਾ ਕੀਤਾ।

ਇਸ ਦੌਰਾਨ ਉਹਨਾਂ ਨਾਲ ਮੁੱਖ ਮੰਤਰੀ ਵਿਜੈ ਰੁਪਾਣੀ ਅਤੇ ਰਾਜਪਾਲ ਆਚਾਰਿਆ ਦੇਵਵਰਤ ਵੀ ਮੌਜੂਦ ਸਨ।  ਦੱਸ ਦਈਏ ਕਿ ਸ਼ਨੀਵਾਰ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਵਿਚ ਹੀ ਰਹਿਣਗੇ। ਇਸ ਦੌਰਾਨ ਉਹ ਏਕਤਾ ਦਿਵਸ 'ਤੇ ਦੇਸ਼ ਨੂੰ ਸੰਬੋਧਨ ਕਰਨਗੇ।