ਅੱਜ ਤੋਂ ਦੋ ਦਿਨ ਲਈ ਗੁਜਰਾਤ ਦੌਰੇ 'ਤੇ ਜਾਣਗੇ ਪੀਐਮ ਮੋਦੀ, ਜਾਣੋ ਕੀ ਕੁਝ ਕਰਨਗੇ ਖਾਸ

ਏਜੰਸੀ

ਖ਼ਬਰਾਂ, ਰਾਸ਼ਟਰੀ

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਦੇਣਗੇ ਸ਼ਰਧਾਂਜਲੀ

Prime Minister Narendra Modi on 2-day visit to Gujarat

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਗੁਜਰਾਤ ਦੇ ਦੋ ਦਿਨ ਦੇ ਦੌਰੇ 'ਤੇ ਜਾਣਗੇ। ਇਸ ਦੌਰਾਨ ਉਹ ਗਾਂਧੀਨਗਰ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਕੁਝ ਹੋਰ ਪ੍ਰਾਜੈਕਟਾਂ ਦਾ ਉਦਘਾਟਨ ਵੀ ਕਰਨਗੇ। ਕੇਸ਼ੂਭਾਈ ਪਟੇਲ ਦੀ 90 ਸਾਲ ਦੀ ਉਮਰ ਵਿਚ ਵੀਰਵਾਰ ਨੂੰ ਮੌਤ ਹੋ ਗਈ ਸੀ।

ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਸਵੇਰੇ 10 ਵਜੇ  ਦੇ ਕਰੀਬ ਗਾਂਧੀਨਗਰ ਵਿਚ ਕੇਸ਼ੂਭਾਈ ਪਟੇਲ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਦੁਪਹਿਰ 12 ਵਜੇ ਕੇਵੜੀਆ ਵਿਚ ਆਯੋਗਿਆ ਜੰਗਲ ਅਤੇ ਅਰੋਗਿਆ ਕਾਟੇਜ ਦਾ ਉਦਘਾਟਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 1 ਵਜੇ ਏਕਤਾ ਮਾਲ ਦਾ ਉਦਘਾਟਨ ਕਰਨਗੇ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਸ਼ੂਭਾਈ ਪਟੇਲ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਉਹਨਾਂ ਕਿਹਾ ਕਿ ਕੇਸ਼ੂਭਾਈ ਪਟੇਲ ਦਾ ਜੀਵਨ ਸੂਬੇ ਦੇ ਵਿਕਾਸ ਅਤੇ ਹਰ ਗੁਜਰਾਤੀ ਦੇ ਸਸ਼ਕਤੀਕਰਨ ਲਈ ਸਮਰਪਿਤ ਸੀ।  

ਇਸ ਦੇ ਨਾਲ ਹੀ ਪੀਐਮ ਮੋਦੀ ਨੇ ਬੀਤੇ ਦਿਨ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦੇ ਬੇਟੇ ਭਰਤ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਕੇਸ਼ੂਭਾਈ ਪਟੇਲ ਨੇ ਆਪਣੀ ਜ਼ਿੰਦਗੀ ਵਿਚ ਮੇਰੇ ਵਰਗੇ ਬਹੁਤ ਸਾਰੇ ਨੌਜਵਾਨ ਕਾਰਕੁਨਾਂ ਦਾ ਮਾਰਗ ਦਰਸ਼ਨ ਕੀਤਾ ਅਤੇ ਉਹਨਾਂ ਨੂੰ ਤਿਆਰ ਕੀਤਾ ਹੈ, ਉਹਨਾਂ ਦੀ ਮੌਤ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ।