ਨਿਕਿਤਾ ਹੱਤਿਆਕਾਂਡ 'ਤੇ ਬੋਲੇ ਖੱਟੜ- ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਹੈ ਪੀੜਤ ਪਰਿਵਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਬਣਾਇਆ ਜਾਵੇਗਾ ਫਾਸਟ ਟਰੈਕ ਕੋਰਟ-ਮਨੋਹਰ ਲਾਲ ਖੱਟੜ 

Manohar Lal Khattar

ਫ਼ਰੀਦਬਾਦ: ਹਰਿਆਣਾ ਦੇ ਜ਼ਿਲ੍ਹਾ ਫਰੀਦਾਬਾਰ ਦੇ ਬਲੱਭਗੜ੍ਹ 'ਚ ਵਿਦਿਆਰਥਣ ਨਿਕਿਤਾ ਤੋਮਰ ਦੀ ਦਿਨ ਵੇਲੇ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਹਰਿਆਣਾ ਦੇ ਮੁੱਖ ਮੰਤਕੀ ਮਨੋਹਰ ਲਾਲ ਖੱਟੜ ਦਾ ਬਿਆਨ ਸਾਹਮਣੇ ਆਇਆ ਹੈ। 

ਮੁੱਖ ਮੰਤਰੀ ਖੱਟੜ ਨੇ ਕਿਹਾ ਕਿ ਨਿਕਿਤਾ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਇਸ ਦੀ ਜਾਂਚ ਲਈ ਫਾਸਟ ਟਰੈਕ ਕੋਰਟ ਬਣਾਇਆ ਜਾਵੇਗਾ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੱਟਰ ਨੇ ਕਿਹਾ, ''ਪੀੜਤ ਪਰਿਵਾਰ ਹਰਿਆਣਾ ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਹੈ। ਦੋਸ਼ੀਆਂ ਨੂੰ ਘਟਨਾ ਦੇ ਦੋ ਘੰਟਿਆਂ ਦੇ ਅੰਦਰ ਹੀ ਫੜ ਲਿਆ ਗਿਆ। ਦੋਸ਼ੀਆਂ ਦੀ ਮਦਦ ਕਰਨ ਵਾਲਿਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਫਾਸਟ ਟਰੈਕ ਕੋਰਟ ਬਣਾਇਆ ਜਾਵੇਗਾ। ਉਹਨਾਂ ਨੂੰ ਕਿਸੇ ਵੀ ਹਾਲ ਵਿਚ ਬਖ਼ਸ਼ਿਆਂ ਨਹੀਂ ਜਾਵੇਗਾ।''

ਦੱਸ ਦਈਏ ਕਿ ਨਿਕਿਤਾ ਤੋਮਰ ਦੀ ਦਿਨ ਦਿਹਾੜੇ ਕਾਲਜ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਨਿਕਿਤਾ ਤੋਮਰ ਬਲੱਭਗੜ੍ਹ ਦੇ ਅਗਰਵਾਲ ਕਾਲਜ ਵਿਚ ਪੇਪਰ ਦੇਣ ਆਈ ਸੀ। ਇਸ ਦੌਰਾਨ ਸਿਰਫਿਰੇ ਨੇ ਉਸ ਨੂੰ ਅਗ਼ਵਾ ਕਰਨ ਦੀ ਕੋਸ਼ਿਸ਼ ਕਰਦਿਆਂ ਗੋਲੀ ਮਾਰ ਦਿਤੀ ਸੀ।