ਦੁਖਦਾਈ ਖ਼ਬਰ: ਦਿੱਲੀ ਮੋਰਚੇ ’ਚ ਦੋ ਹੋਰ ਕਿਸਾਨਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

600 ਤੋਂ ਵੱਧ ਕਿਸਾਨ ਹੋ ਚੁੱਕੇ ਹਨ ਸ਼ਹੀਦ

Farmer Death

 

ਬਠਿੰਡਾ : ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ 11 ਮਹੀਨਿਆਂ ਤੋਂ ਵਧ ਦਾ ਸਮਾਂ ਹੋ ਗਿਆ। ਇਸ ਦੌਰਾਨ 600 ਤੋਂ ਵਧੇਰੇ ਕਿਸਾਨ ਸ਼ਹੀਦ (Tragic news from Kisan Morcha) ਹੋ ਗਏ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ।

 

 

 ਹੋਰ ਵੀ ਪੜ੍ਹੋ: ਅਦਾਕਾਰ ਯੂਸੁਫ਼ ਹੁਸੈਨ ਦਾ ਦੇਹਾਂਤ, ਕੋਵਿਡ-19 ਨਾਲ ਸਨ ਪੀੜਤ 

ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਦੋ ਹੋਰ ਕਿਸਾਨ ਸ਼ਹੀਦ ਹੋ ਗਏ ਹਨ। ਮ੍ਰਿਤਕਾਂ ਦੀ ਪਛਾਣ ਧਰਮ ਸਿੰਘ ਤੇ ਰਿਪਨ ਸਿੰਘ ਵਾਸੀ ਪਿੰਡ ਜੇਠੂਕੇ  ਵਜੋਂ ਹੋਈ ਹੈ। 

 

 ਹੋਰ ਵੀ ਪੜ੍ਹੋ: T20 World Cup : T20I ਵਿਚ ਸਭ ਤੋਂ ਤੇਜ਼ 100 ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣੇ ਰਾਸ਼ਿਦ ਖ਼ਾਨ  

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਕਿਸਾਨਾਂ ਦੀ ਅਚਾਨਕ ਸਿਹਤ ਵਿਗੜ ਗਈ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਨਿੱਕਾ ਸਿੰਘ ਜੇਠੂਕੇ ਨੇ ਦੱਸਿਆ ਕਿ ਧਰਮ ਸਿੰਘ (54) ਤੇ ਰਿਪਨ ਸਿੰਘ (51) ਦੋਵੇਂ ਕਿਸਾਨ ਪਿਛਲੇ ਲਗਭਗ ਇਕ ਹਫਤੇ ਤੋਂ ਕਾਫਲੇ ਨਾਲ ਦਿੱਲੀ ਮੋਰਚੇ ‘ਤੇ ਜਾ ਰਹੇ ਸਨ ਤੇ ਕੱਲ੍ਹ ਅਚਾਨਕ ਹੀ ਉਨ੍ਹਾਂ ਦੋਵਾਂ ਦੀ ਤਬੀਅਤ ਖਰਾਬ ਹੋ ਗਈ ਜਿਸ ਕਾਰਨ ਉਨ੍ਹਾਂ ਨੂੰ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਦੋਵਾਂ ਕਿਸਾਨਾਂ ਨੇ ਦਮ ਤੋੜ ਦਿੱਤਾ।

 

 

 ਹੋਰ ਵੀ ਪੜ੍ਹੋ: 5-11 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਵੈਕਸੀਨ, FDA ਨੇ Pfizer ਟੀਕੇ ਨੂੰ ਦਿੱਤੀ ਮਨਜ਼ੂਰੀ