ਮਿਜ਼ੋਰਮ 'ਚ ਪੈਟਰੋਲ ਟੈਂਕਰ ਨੂੰ ਅੱਗ ਲੱਗਣ ਤੋਂ ਬਾਅਦ ਹੋਇਆ ਧਮਾਕਾ, 4 ਦੀ ਮੌਤ, 18 ਜ਼ਖਮੀ
ਪੁਲਿਸ ਨੇ ਦੱਸਿਆ ਕਿ ਇਨ੍ਹਾਂ 'ਚੋਂ 5 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
An explosion occurred after a petrol tanker caught fire in Mizoram
ਮਿਜ਼ੋਰਮ: ਆਈਜ਼ੋਲ ਜ਼ਿਲ੍ਹੇ 'ਚ ਸ਼ਨੀਵਾਰ ਸ਼ਾਮ ਨੂੰ ਇਕ ਪੈਟਰੋਲ ਟੈਂਕਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ ਜਿਸ ਨਾਲ 4 ਲੋਕਾਂ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਰਾਜਧਾਨੀ ਆਈਜ਼ੋਲ ਤੋਂ ਲਗਭਗ 18 ਕਿਲੋਮੀਟਰ ਪੂਰਬ 'ਚ ਸਥਿਤ ਤੁਈਰਿਆਲ ਪਿੰਡ 'ਚ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਟੈਂਕਰ ਚੰਫਾਈ ਜਾ ਰਿਹਾ ਸੀ।
ਸਥਾਨਕ ਲੋਕਾਂ ਨੇ ਜਦੋਂ ਕਿਸੇ ਕਾਰਨ ਟੈਂਕਰ 'ਚੋਂ ਨਿਕਲ ਰਿਹਾ ਪੈਟਰੋਲ ਇਕੱਠਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਟੈਂਕਰ ਨੂੰ ਅੱਗ ਲੱਗ ਗਈ। ਪੁਲਿਸ ਨੇ ਦੱਸਿਆ ਕਿ ਝੁਲਸਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 18 ਹੋਰ ਸੜ ਗਏ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ 'ਚੋਂ 5 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।