ਨਨਕਾਣਾ ਸਾਹਿਬ ਨੂੰ ਛੇਵਾਂ ਤਖਤ ਬਣਾਉਣ ਦੇ ਹੱਕ ਵਿਚ ਡਟੇ ਸਰਨਾ ਭਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਾਕਿਸਤਾਨ 'ਚ ਸਥਿਤ ਨਨਕਾਣਾ ਸਾਹਿਬ ਨੂੰ ਛੇਵਾਂ ਤਖਤ ਬਣਾਏ ਜਾਣ ਨੂੰ ਲੈ ਕੇ ਇਕ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਜਿਥੇ ਪਾਕਿਸਤਾਨ ਦੀ ...

ਸਰਨਾ ਭਰਾ

ਨਵੀਂ ਦਿੱਲੀ (ਭਾਸ਼ਾ) : ਪਾਕਿਸਤਾਨ 'ਚ ਸਥਿਤ ਨਨਕਾਣਾ ਸਾਹਿਬ ਨੂੰ ਛੇਵਾਂ ਤਖਤ ਬਣਾਏ ਜਾਣ ਨੂੰ ਲੈ ਕੇ ਇਕ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਜਿਥੇ ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਨਨਕਾਣਾ ਸਾਹਿਬ ਨੂੰ ਛੇਵਾਂ ਤਖਤ ਬਣਾਉਣ ਦੀ ਮੰਗ ਉੱਠ ਰਹੀ ਹੈ ਉਥੇ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸਨੂੰ ਨਕਾਰ ਦਿੱਤਾ ਗਿਆ ਹੈ।

ਪਾਕਿਸਤਾਨ ਦੇ ਟੂਰ ਤੋਂ ਬਾਅਦ ਵਤਨ ਪਰਤਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਨਾ ਭਰਾਵਾਂ ਨੇ ਕਿਹਾ ਕਿ ਉਹ ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ  ਦਾ ਪ੍ਰਕਾਸ਼ ਉਤਸਵ ਮਨਾਉਣ ਗਏ ਸਨ ਤਾਂ ਉਥੇ ਇਹ ਮੰਗ ਉਠੀ ਸੀ ਕਿ ਨਨਕਾਣਾ ਸਾਹਿਬ ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਸ਼ਾਹ ਨਾਲ ਸਬੰਧਿਤ ਪਵਿੱਤਰ ਅਸਥਾਨ ਹੈ ਜਿਸ ਨੂੰ ਇੱਕ ਤਖਤ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁਲਵਾਉਣ ਦੇ ਵਿਚ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਯੋਗਦਾਨ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।