ਖਾਪ ਪੰਚਾਇਤਾਂ ਵੱਲੋਂ ਕਿਸਾਨ ਅੰਦੋਲਨ ਨੂੰ ਹਮਾਇਤ ਦਾ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਤੋਂ ਇਲਾਵਾ ਫਲ ਸਬਜ਼ੀ ਮੰਡੀ ਐਸੋਸੀਏਸ਼ਨ ਵੱਲੋਂ ਵੀ ਕਿਸਾਨਾਂ ਦੇ ਇਸ ਅੰਦੋਲਨ ਨੂੰ ਸਮਰਥਨ ਦਿੱਤਾ ਗਿਆ ਹੈ ।

khap panchayat

ਜੀਂਦ-ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਵਿਚ ਹੁਣ ਹਰਿਆਣਾ ਦੀਆਂ ਖਾਪ ਪੰਚਾਇਤਾਂ ਵੱਲੋਂ ਵੀ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਦੀਆਂ ਖਾਪ ਪੰਚਾਇਤਾਂ ਸਰਕਾਰ ਖਿਲਾਫ ਮੋਰਚਾ ਖੋਲਣ ਦੀ ਤਿਆਰੀ ਕਰ ਰਹੀਆਂ ਹਨ। ਚਾਹਲ ਖਾਪ ਦੀ ਹਰਿਆਣਾ ਦੇ ਜੀਂਦ ਵਿੱਚ  ਹੋਈ ਮੀਟਿੰਗ ਦੇ ਵਿਚ ਇਹ ਫੈਸਲਾ ਲਿਆ ਗਿਆ ਕਿ ਖਾਪ ਪੰਚਾਇਤਾਂ ਵੱਲੋਂ ਕਿਸਾਨ ਅੰਦੋਲਨ ਦੇ ਵਿਚ ਓਹਨਾ ਦਾ ਸਾਥ ਦਿੱਤਾ ਜਾਵੇਗਾ ਅਤੇ ਦਿੱਲੀ ਨੂੰ ਕੂਚ ਕੀਤਾ ਜਾਵੇਗਾ।

ਬੈਠਕ ਵਿਚ ਫੈਸਲਾ ਲਿਆ ਗਿਆ ਕਿ ਜਦੋਂ ਤੱਕ  ਕਿਸਾਨ ਅੰਦੋਲਨ ਜਾਰੀ ਰਹੇਗਾ ਉਸ ਵਕ਼ਤ ਤੱਕ ਖਾਪ ਪੰਚਾਇਤਾਂ ਵੱਲੋਂ ਕਿਸਾਨਾਂ ਦਾ ਸਮਰਥਨ ਜਾਰੀ ਰਹੇਗਾ । ਮੀਡਿਆ ਨਾਲ ਗੱਲਬਾਤ ਕਰਦਿਆਂ ਚਾਹਲ ਖਾਪ ਨੇ ਦੱਸਿਆ ਕਿ ਹਰਿਆਣਾ ਦੀਆਂ 30 ਖਾਪਾਂ ਕਿਸਾਨਾਂ ਦੇ ਹੱਕ ਵਿਚ ਆਇਆਂ ਹਨ ਤੇ ਇਕ ਦੋ ਦਿਨਾਂ ਦੇ ਵਿਚ ਕਿਸਾਨ ਅੰਦੋਲਨ ਵਿਚ ਆਉਣਗੀਆਂ ।

ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਖਾਪਾਂ ਦਾ ਮਕਸਦ 2 ਲੱਖ ਦੇ ਕਰੀਬ ਲੋਕਾਂ ਨੂੰ ਦਿੱਲੀ ਲਿਜਾਣ ਦਾ ਹੈ। ਇਸ ਤੋਂ ਇਲਾਵਾ ਫਲ ਸਬਜ਼ੀ ਮੰਡੀ ਐਸੋਸੀਏਸ਼ਨ ਵੱਲੋਂ ਵੀ ਕਿਸਾਨਾਂ ਦੇ ਇਸ ਅੰਦੋਲਨ ਨੂੰ ਸਮਰਥਨ ਦਿੱਤਾ ਗਿਆ ਹੈ ।