ਕਿਸਾਨ ਅੰਦੋਲਨ ਬਾਰੇ ਗ੍ਰਹਿ ਮੰਤਰੀ ਅਤੇ ਖੇਤੀ ਮੰਤਰੀ ਵਿਚਕਾਰ ਹੋਈ ਬੈਠਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਬੈਠਕ 'ਚ ਕਿਸਾਨਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ ਹੈ।

Minister

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਚਲਦੇ ਕਿਸਾਨਾਂ ਵਲੋਂ ਦਿੱਲੀ ਵਿੱਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਖੇਤੀ ਮੰਤਰੀ ਨਰਿੰਦਰ ਤੋਮਰ ਵਿਚਕਾਰ ਮੀਟਿੰਗ ਹੋਈ। ਅਮਿਤ ਸ਼ਾਹ ਦੇ ਘਰ ਖੇਤੀ ਮੰਤਰੀ ਨਰਿੰਦਰ ਤੋਮਰ ਪਹੁੰਚੇ ਸੀ ਦੋਨਾਂ ਮੰਤਰੀਆਂ ਵਿਚਾਲੇ ਕਰੀਬ ਸਵਾ ਘੰਟਾ ਮੀਟਿੰਗ ਚੱਲੀ। ਇਹ ਮੀਟਿੰਗ ਫਿਲਹਾਲ ਖਤਮ ਹੋ ਚੁਕੀ ਹੈ। ਜਾਣਕਾਰੀ ਮੁਤਾਬਿਕ ਇਸ ਬੈਠਕ 'ਚ ਕਿਸਾਨਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ ਹੈ। 

ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫੋਨ ਰਾਹੀਂ ਗੱਲ ਕਰਦਿਆਂ ਬਿਨਾਂ ਸ਼ਰਤ ਗੱਲਬਾਤ ਦਾ ਸੱਦਾ ਦਿੱਤਾ ਹੈ।

ਸਿੰਘੂ ਬਾਡਰ ਤੇ ਵੀ ਕਿਸਾਨਾਂ ਦੀ ਮੀਟਿੰਗ
ਦੂਜੇ ਪਾਸੇ ਸਿੰਘੂ ਬਾਡਰ ਤੇ ਵੀ ਕਿਸਾਨਾਂ ਦੀ ਮੀਟਿੰਗ ਵੀ ਜਾਰੀ ਹੈ। ਇਸ ਵਿਚ 30 ਤੋਂ ਵੱਧ ਕਿਸਾਨ ਜੱਥੇਬੰਦੀਆਂ ਮੀਟਿੰਗ ਕਰ ਰਹੀਆਂ ਹਨ। ਮੀਟਿੰਗ ਵਿੱਚ ਕਿਸਾਨ ਅੱਗਲੀ ਰਣਨੀਤੀ ਤੇ ਵਿਚਾਰ ਕਰ ਰਹੇ ਹਨ। ਹੁਣ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਅਗਲੇ ਪ੍ਰਸਤਾਵ ਦੀ ਵੀ ਉਡੀਕ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮੁੜ ਤੋਂ ਗੱਲਬਾਤ ਦਾ ਸੱਦਾ ਦੇ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਸੱਦਾ ਠੁਕਰਾ ਦਿੱਤਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਇਹ ਸ਼ਰਤ ਰੱਖ ਕੇ ਮੀਟਿੰਗ ਲਈ ਸੱਦਾ ਦਿੱਤਾ ਸੀ ਕਿ ਕਿਸਾਨ ਸੜਕਾਂ ਤੇ ਅੰਦੋਲਨ ਕਰਨ ਦੀ ਬਜਾਏ ਨਿਰੰਕਾਰੀ ਮੈਦਾਨ ਵਿੱਚ ਬੈਠ ਕੇ ਅੰਦੋਲਨ ਕਰ। ਪਰ ਕਿਸਾਨਾਂ ਨੇ ਕੇਂਦਰ ਦੇ ਇਸ ਸੱਦੇ ਨੂੰ ਠੁਕਰਾ ਦਿੱਤਾ ਸੀ। ਕਿਸਾਨ ਹੁਣ ਲਗਾਤਾਰ ਦਿੱਲੀ ਦੀਆਂ ਸੜਕਾਂ ਤੇ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।