ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ CM ਸਮੇਤ ਬਾਕੀ ਆਗੂਆਂ ਨੇ ਦਿੱਤੀਆਂ ਵਧਾਈਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬਚਪਨ ਤੋਂ ਹੀ ਗੁਰੂ ਨਾਨਕ ਦੇਵ ਜੀ ਦਾ ਅਧਿਆਤਮਿਕਤਾ ਪ੍ਰਤੀ ਬਹੁਤ ਰੁਝਾਨ ਸੀ ਅਤੇ ਉਹ ਸਤਿਸੰਗ ਅਤੇ ਚਿੰਤਨ ਵਿਚ ਜੁੜੇ ਰਹਿੰਦੇ ਸੀ।

GURPURB

ਨਵੀਂ ਦਿੱਲੀ- ਹਰ ਸਾਲ ਗੁਰੂ ਨਾਨਕ ਜਯੰਤੀ ਕਾਰਤਿਕ ਮਹੀਨੇ ਦੇ ਸ਼ੁਕਲਾ ਪੱਖ ਦੇ ਪੂਰਨਮਾਸ਼ੀ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸ ਸਾਲ 30 ਨਵੰਬਰ ਨੂੰ ਗੁਰੂ ਨਾਨਕ ਜਯੰਤੀ ਮਨਾਈ ਜਾ ਰਹੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਬਾਨੀ ਅਤੇ ਸਿੱਖਾਂ ਦੇ ਪਹਿਲੇ ਗੁਰੂ ਮੰਨੇ ਜਾਂਦੇ ਹਨ। ਇਹ ਕਿਹਾ ਜਾਂਦਾ ਹੈ ਕਿ ਬਚਪਨ ਤੋਂ ਹੀ ਗੁਰੂ ਨਾਨਕ ਦੇਵ ਜੀ ਦਾ ਅਧਿਆਤਮਿਕਤਾ ਪ੍ਰਤੀ ਬਹੁਤ ਰੁਝਾਨ ਸੀ ਅਤੇ ਉਹ ਸਤਿਸੰਗ ਅਤੇ ਚਿੰਤਨ ਵਿਚ ਜੁੜੇ ਰਹਿੰਦੇ ਸੀ।

ਇਸ ਮੌਕੇ ਪੰਜਾਬ ਦੇ CM ਸਮੇਤ ਬਾਕੀ ਆਗੂਆਂ ਨੇ ਵਧਾਈਆਂ ਦਿੱਤੀਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬੀ ਭਾਸ਼ਾ ਵਿੱਚ ਵਧਾਈ ਦਿੱਤੀ ਹੈ।

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨੇ  ਟਵੀਟ ਕਰ ਕਿਹਾ- "ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਤਹਿ ਦਿਲੋਂ ਵਧਾਈਆਂ। ਸੇਵਾ, ਸ਼ਾਂਤੀ, ਬਰਾਬਰੀ ਅਤੇ ਸਦਭਾਵਨਾ ਦਾ ਸੰਦੇਸ਼ ਦੇ ਕੇ ਮਾਨਵਤਾ ਨੂੰ ਸਾਰਥਕ ਬਣਾਉਣ ਵਾਲਾ ਮਹਾਪੁਰਸਾਂ ਨੂੰ ਸਲਾਮ।"

ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਸ੍ਰੀ ਗੂਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਟਵੀਟ ਕਰਕੇ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਵਧਾਈ ਦਿੱਤੀ ਹੈ।