ਕਿਸਾਨਾਂ ਦੇ ਵਿਰੋਧ ਵਿਚਕਾਰ ਕੇਂਦਰੀ ਮੰਤਰੀਆਂ ਨੇ ਟਵੀਟ ਕਰ ਕਿਹਾ-ਨਹੀਂ ਖ਼ਤਮ ਹੋਵੇਗੀ MSP'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨਵੇਂ ਖੇਤੀ ਕਾਨੂੰਨ ਨਾਲ ਮੰਡੀਆਂ ਖ਼ਤਮ ਨਹੀਂ ਹੋਣਗੀਆਂ। "

ministers

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਦਿੱਲੀ ਵਿੱਚ ਧਰਨਾ ਪ੍ਰਦਰਸ਼ਨ ਚਲ ਰਿਹਾ ਹੈ। ਇਸ ਵਿਚਕਾਰ ਹੁਣ ਕੇਂਦਰ ਸਰਕਾਰ ਨੇ ਸਫ਼ਾਈ ਦੇਣੀ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ "ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਗਲ਼ਤਫੈਹਮੀ ਨਾ ਰੱਖੋ। ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਲਈ ਨਿਰਧਾਰਤ ਘੱਟੋ ਘੱਟ ਸਮਰਥਨ ਮੁੱਲ ਨੂੰ ਖਤਮ ਨਹੀਂ ਕੀਤਾ ਗਿਆ ਹੈ। ਨਵਾਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹੈ।

ਕੇਂਦਰੀ ਮੰਤਰੀਆਂ ਨੇ ਟਵੀਟ ਕਰਕੇ ਕਿਹਾ "ਐਮ. ਐਸ. ਪੀ. ਖ਼ਤਮ ਨਹੀਂ ਹੋਏਗੀ। ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ" ਨਵੇਂ ਖੇਤੀ ਕਾਨੂੰਨ ਨਾਲ ਮੰਡੀਆਂ ਖ਼ਤਮ ਨਹੀਂ ਹੋਣਗੀਆਂ। "

ਇਸ ਤੋਂ ਬਾਅਦ ਕੇਂਦਰੀ ਸੂਚਨਾ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ "ਕਿਸਾਨ ਗੁਮਰਾਹ ਨਾ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪਿਛਲੇ ਤੋਂ ਜ਼ਿਆਦਾ ਝੋਨਾ ਮੰਡੀ 'ਚ ਵੇਚਿਆ ਅਤੇ ਜ਼ਿਆਦਾ ਐਮ. ਐਸ. ਪੀ. 'ਤੇ ਵੇਚਿਆ। ਉਨ੍ਹਾਂ ਕਿਹਾ ਕਿ ਐਮ. ਐਸ. ਪੀ. ਵੀ ਜਿੰਦਾ ਹੈ, ਮੰਡੀ ਵੀ ਜਿੰਦਾ ਹੈ ਅਤੇ ਸਰਕਾਰੀ ਖ਼ਰੀਦ ਵੀ ਹੋ ਰਹੀ ਹੈ।"