ਪਾਣੀ ਦੀਆਂ ਬੋਛਾੜਾਂ ਨਾਲ ਅੱਖ ਹੋਈ ਖਰਾਬ, ਅਪ੍ਰੇਸ਼ਨ ਕਰਾ ਸਾਈਕਲ ‘ਤੇ ਪਹੁੰਚਿਆ ਸਿੰਘੂ ਬਾਰਡਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨੌਜਵਾਨ ਕਿਸਾਨ ਨੇ ਦੱਸਿਆ ਕਿ ਪਹਿਲਾਂ ਮੈਂ ਇੱਥੇ ਛੱਬੀ ਨਵੰਬਰ ਨੂੰ ਆਇਆ ਸੀ ਉਸ ਵਕਤ ਪਾਣੀ ਦੀਆਂ ਬੁਛਾੜਾਂ ਨਾਲ ਮੇਰੀ ਅੱਖ ਬਿਲਕੁਲ ਖ਼ਰਾਬ ਹੋ ਗਈ ਸੀ

farmer protest

ਨਵੀਂ ਦਿੱਲੀ,  ( ਸੈਸ਼ਵ ਨਾਗਰਾ ) : ਪਾਣੀ ਦੀਆਂ ਬੁਛਾੜਾਂ ਨਾਲ ਖਰਾਬ ਹੋਈ ਅੱਖ ਆਪਰੇਸ਼ਨ ਕਰਾ ਕੇ ਸਾਈਕਲ ਤੇ ਪਹੁੰਚੇ ਕਿਸਾਨ ਆਗੂ ਨੇ ਕਿਹਾ ਕਿ ਜੇਕਰ ਦੇਸ਼ ਦੇ ਲੋਕ ਸਰਕਾਰ ਦੁਆਰਾ ਪਾਸ ਕੀਤੇ ਖੇਤੀ ਬਿੱਲਾਂ ਨੂੰ ਪਸੰਦ ਨਹੀਂ ਕਰਦੇ ਤਾਂ ਸਰਕਾਰ ਖੇਤੀ ਬਿੱਲਾਂ ਨੂੰ ਵਾਪਸ ਲਵੇ । ਸਪੋਕਸਮੈਨ  ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਸਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਖੇਤੀਬਾੜੀ ਬਿੱਲ ਬਣਾ ਕੇ ਥੋਪ ਰਹੀ ਹੈ। ਜਿਸ ਨੂੰ ਦੇਸ਼ ਦੇ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।