ਮੋਬਾਈਲ ਟਾਵਰ ਤੋੜਨ ਵਾਲਿਆਂ ਨੂੰ ਕਿਸਾਨ ਜਥੇਬੰਦੀਆਂ ਕਿਹਾ ਜਨਤਕ ਜਾਇਦਾਦ ਨੂੰ ਨਾ ਪਹੁੰਚਾਉਣ ਨੁਕਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਹ ਮੋਬਾਈਲ ਟਾਵਰਾਂ ਜਾਂ ਹੋਰ ਜਨਤਕ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਕਾਰਵਾਈ ਦੇ ਖ਼ਿਲਾਫ਼ ਹਨ।

mobile towers

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਦਾ ਲਗਾਤਾਰ ਜਾਰੀ ਹੈ। ਇਸ ਵਿਚਕਾਰ ਜੀਓ ਦੇ ਨੈੱਟਵਰਕ ਦਾ ਕਿਸਾਨਾਂ ਵਲੋਂ ਬਾਇਕਾਟ ਕੀਤਾ ਜਾ ਰਿਹਾ ਹੈ ਪਰ ਕੁਝ ਲੋਕ ਜਨਤਕ ਜਾਇਦਾਦ ਨੂੰ ਨੁਕਸਾਨ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਜਥੇਬੰਦੀਆਂ ਨੇ ਮੋਬਾਈਲ ਟਾਵਰ ਤੋੜਨ ਵਾਲਿਆਂ ਨੂੰ ਨਸੀਹਤ ਦਿੱਤੀ ਹੈ ਕਿ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ। ਇੰਝ ਕਰਨ ਨਾਲ ਕਿਸਾਨੀ ਸੰਘਰਸ਼ ਨੂੰ ਢਾਅ ਲੱਗ ਸਕਦੀ ਹੈ।

ਭਾਰਤੀ ਕਿਸਾਨ ਯੂਨੀਅਨ ਨੇ ਕਿਹਾ," ਉਹ ਮੋਬਾਈਲ ਟਾਵਰਾਂ ਜਾਂ ਹੋਰ ਜਨਤਕ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਕਾਰਵਾਈ ਦੇ ਖ਼ਿਲਾਫ਼ ਹਨ। ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਤੇ ਕਾਰਕੁਨਾਂ ਨੂੰ ਅਜਿਹੀਆਂ ਗਤੀਵਿਧੀਆ ਤੋਂ ਦੂਰ ਰਹਿਣ ਲਈ ਕਿਹਾ ਹੈ।" 

ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ, "ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਜਿਹੀਆਂ ਚੀਜ਼ਾਂ ਦੇ ਖ਼ਿਲਾਫ਼ ਹਨ। ਅਸੀਂ ਕਦੀ ਵੀ ਅਜਿਹੀਆਂ ਚੀਜ਼ਾਂ ਦੀ ਹਮਾਇਤ ਨਹੀਂ ਕੀਤੀ ਜਿੱਥੇ ਲੋਕ ਮੋਬਾਈਲ ਟਾਵਰਾਂ, ਸਰਕਾਰੀ ਜਾਇਦਾਦ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦੇ ਹਨ।"