ਸਿਰਾਂ ‘ਤੇ ਹਰੀਆਂ ਪੱਗਾਂ ਬੰਨ੍ਹ ਕਿਸਾਨਾਂ ਦੇ ਹੱਕ ਨਿੱਤਰੀਆਂ ਹਰਿਆਣੇ ਦੀਆਂ ਬੀਬੀਆਂ
ਕਿਹਾ ਅਸੀਂ ਇੱਥੇ ਕਿਸਾਨਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨ ਆਈਆ ਹਾਂ ।
farmer protest
ਨਵੀਂ ਦਿੱਲੀ , ( ਚਰਨਜੀਤ ਸਿੰਘ ਸੁਰਖ਼ਾਬ ) : ਹਰਿਆਣੇ ਦੀਆਂ ਬੀਬੀਆਂ ਨੇ ਸਿਰਾਂ ‘ਤੇ ਹਰੀਆਂ ਪੱਗਾਂ ਬੰਨ੍ਹ ਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕਿਹਾ ਅਸੀਂ ਇੱਥੇ ਕਿਸਾਨਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨ ਆਈਆ ਹਾਂ, ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋ ਜਾਂਦੇ ਅਸੀਂ ਘਰਾਂ ਨੂੰ ਵਾਪਸ ਨਹੀਂ ਜਾਵਾਂਗੀਆਂ ।