Corona Virus: ਭਾਰਤ ’ਚ ਕੋਵਿਡ-19 ਦੇ 743 ਨਵੇਂ ਮਾਮਲੇ, 7 ਮਰੀਜ਼ਾਂ ਦੀ ਮੌਤ
ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੇਰਲ ’ਚ ਤਿੰਨ, ਕਰਨਾਟਕ ’ਚ ਦੋ, ਛੱਤੀਸਗੜ੍ਹ ਅਤੇ ਤਾਮਿਲਨਾਡੂ ’ਚ ਇੱਕ-ਇਕ ਵਿਅਕਤੀ ਦੀ ਮੌਤ ਹੋਈ ਹੈ।
Corona Virus: ਪਿਛਲੇ 24 ਘੰਟਿਆਂ ’ਚ ਦੇਸ਼ ’ਚ ਕੋਵਿਡ-19 ਦੇ 743 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 3,997 ਹੋ ਗਈ ਹੈ। ਸਿਹਤ ਮੰਤਰਾਲੇ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਕੇਂਦਰੀ ਸਿਹਤ ਅਤੇ ਪਰਵਾਰ ਭਲਾਈ ਮੰਤਰਾਲੇ ਵਲੋਂ ਸਨਿਚਰਵਾਰ ਸਵੇਰ ਤਕ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਹੈ।
ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੇਰਲ ’ਚ ਤਿੰਨ, ਕਰਨਾਟਕ ’ਚ ਦੋ, ਛੱਤੀਸਗੜ੍ਹ ਅਤੇ ਤਾਮਿਲਨਾਡੂ ’ਚ ਇੱਕ-ਇਕ ਵਿਅਕਤੀ ਦੀ ਮੌਤ ਹੋਈ ਹੈ। ਠੰਢ ਅਤੇ ਕੋਰੋਨਾ ਵਾਇਰਸ ਦੇ ਨਵੇਂ ਉਪ-ਰੂਪਾਂ ਕਾਰਨ ਹਾਲ ਹੀ ਦੇ ਦਿਨਾਂ ’ਚ ਇਨਫੈਕਸ਼ਨ ਦੇ ਮਾਮਲੇ ਵਧੇ ਹਨ। ਇਸ ਤੋਂ ਪਹਿਲਾਂ 5 ਦਸੰਬਰ ਤਕ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਘਟ ਕੇ ਦੋ ਅੰਕਾਂ ’ਚ ਆ ਗਈ ਸੀ। ਸਾਲ 2020 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਲਗਭਗ ਚਾਰ ਸਾਲਾਂ ’ਚ ਦੇਸ਼ ਭਰ ’ਚ 4.5 ਕਰੋੜ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਬਿਮਾਰ ਹੋ ਚੁੱਕੇ ਹਨ ਅਤੇ 5.3 ਲੱਖ ਤੋਂ ਵੱਧ ਲੋਕਾਂ ਦੀ ਇਸ ਕਾਰਨ ਮੌਤ ਹੋ ਚੁਕੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਹੁਣ ਤਕ ਇਨਫੈਕਸ਼ਨ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਹੋ ਗਈ ਹੈ। ਕੌਮੀ ਰਿਕਵਰੀ ਦਰ ਇਸ ਸਮੇਂ 98.81٪ ਹੈ। ਮੰਤਰਾਲੇ ਅਨੁਸਾਰ, ਦੇਸ਼ ’ਚ ਕੋਵਿਡ -19 ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਟੀਕੇ ਦੀਆਂ 220.67 ਕਰੋੜ ਖੁਰਾਕਾਂ ਦਿਤੀਆਂ ਜਾ ਚੁਕੀਆਂ ਹਨ।
(For more news apart from Corona Virus, stay tuned to Rozana Spokesman)