Supreme Court: ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਾਉਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਕੰਟੈਪਟ ਪਟੀਸ਼ਨ ਦਾਖ਼ਲ

ਏਜੰਸੀ

ਖ਼ਬਰਾਂ, ਰਾਸ਼ਟਰੀ

Supreme Court: ਭਲਕੇ 11 ਵਜੇ ਤਕ ਪੰਜਾਬ ਸਰਕਾਰ ਦੇਵੇ ਜਵਾਬ

A petition has been filed in the Supreme Court seeking the hospitalization of Jagjit Singh Dallewal.

 

Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਦੇ ਧਰਨੇ ਦੌਰਾਨ ਮਰਨ ਵਰਤ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਐਤਵਾਰ (29 ਦਸੰਬਰ) ਨੂੰ ਇੱਕ ਟੀਮ ਬਣਾਈ ਜੋ ਜਗਜੀਤ ਸਿੰਘ ਡੱਲੇਵਾਲ ਪਹੁੰਚੀ। ਟੀਮ ਨੇ ਉਸ ਨੂੰ ਡਾਕਟਰੀ ਸਹਾਇਤਾ ਲੈਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਡੱਲੇਵਾਲ ਨੇ ਇਨਕਾਰ ਕਰ ਦਿਤਾ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਾਉਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਕੰਟੈਪਟ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਇੱਕ ਪਾਸੇ ਕਿਸਾਨਾਂ ਦੁਆਰਾ ਪੰਜਾਬ ਬੰਦ ਦੂਜੇ ਪਾਸੇ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਭਲਕੇ 11 ਵਜੇ ਤਕ ਪੰਜਾਬ ਸਰਕਾਰ ਜਵਾਬ ਕਰੇ ਦਾਖ਼ਲ ਕਰੇ ਕਿ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਾਇਆ ਜਾਂ ਨਹੀਂ। ਭਲਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਧਰਨਾ ਪ੍ਰਦਰਸ਼ਨ ਚਲਦਾ ਰਹੇ ਪ੍ਰੰਤੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਭ ਤੋਂ ਜ਼ਰੂਰੀ ਹੈ। ਉਹਨਾਂ ਨੂੰ ਹਸਪਤਾਲ ਭਰਤੀ ਕਰਾਉਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ।

ਕਿਸਾਨ ਅੰਦੋਲਨ ਕਿਉਂ ਹੋ ਰਿਹਾ ਹੈ?

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ ਕਿਸਾਨ ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਟੀਮ ਡੱਲੇਵਾਲ ਨੂੰ ਮਿਲੀ ਸੀ ਅਤੇ ਉਨ੍ਹਾਂ ਨੂੰ ਮਰਨ ਵਰਤ ਜਾਰੀ ਰੱਖਣ ਦੇ ਬਾਵਜੂਦ ਡਾਕਟਰੀ ਇਲਾਜ ਕਰਵਾਉਣ ਦੀ ਬੇਨਤੀ ਕੀਤੀ ਸੀ। ਡੱਲੇਵਾਲ ਨੇ ਹੁਣ ਤੱਕ ਇਲਾਜ ਕਰਵਾਉਣ ਤੋਂ ਇਨਕਾਰ ਕੀਤਾ ਹੈ।