ਸੁਨਹਿਰੇ ਭਵਿੱਖ ਦੀ ਨੀਂਹ ਰੱਖਣ ਵਾਲਾ ਹੋਵੇਗਾ ਬਜਟ ਸੈਸ਼ਨ- ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਉਮੀਦ ਕਾਇਮ ਕੀਤੀ ਕਿ ਸੰਸਦ ਵਿਚ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਦੇਸ਼ ਦੇ ਸੁਨਹਿਰੇ ਭਵਿੱਖ ਦੀ ਨੀਂਹ ਰੱਖਣ ਵਾਲਾ ਹੋਵੇਗਾ।

photo

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਉਮੀਦ ਕਾਇਮ ਕੀਤੀ ਕਿ ਸੰਸਦ ਵਿਚ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਦੇਸ਼ ਦੇ ਸੁਨਹਿਰੇ ਭਵਿੱਖ ਦੀ ਨੀਂਹ ਰੱਖਣ ਵਾਲਾ ਹੋਵੇਗਾ। ਤੇ ਉਨ੍ਹਾਂ ਦੀ ਸਰਕਾਰ ਦਾ ਅਸਲ ਮਨੋਰਥ ਦਲਿਤਾਂ, ਔਰਤਾਂ ਦੇ ਸ਼ਕਤੀਕਰਨ 'ਤੇ ਹੋਵੇਗਾ। ਪੀਐਮ ਮੋਦੀ ਨੇ ਸੰਸਦ ਭਵਨ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਇਹ ਇਸ ਸਾਲ ਦਾ ਪਹਿਲਾ ਸੈਸ਼ਨ ਹੈ।

ਇਹ ਸਾਡੀ ਕੋਸ਼ਿਸ ਹੋਣੀ ਚਾਹੀਦੀ ਹੈ ਕਿ ਇਹ ਸੈਸ਼ਨ ਇਸ ਦਹਾਕੇ ਦੇ ਸੁਨਹਿਰੇ ਭਵਿੱਖ ਲਈ ਇੱਕ ਮਜ਼ਬੂਤ ਨੀਂਹ ਬਣਿਆ ਰਹੇ। ਸਾਡੀ ਸਰਕਾਰ ਨੇ ਹੁਣ ਤੱਕ ਦਲਿਤਾਂ, ਸ਼ੋਸ਼ਿਤ, ਕਮਜ਼ੋਰ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਕੰਮ ਕੀਤਾ ਹੈ ਅਤੇ ਇਹ ਹੀ ਸਾਡੀ ਕੋਸ਼ਿਸ ਇਸ ਦਹਾਕੇ ਵਿਚ ਵੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸੈਸ਼ਨ ਵਿਚ ਵੱਧ ਤੋਂ ਵੱਧ ਆਰਥਿਕ ਮੁੱਦਿਆਂ 'ਤੇ ਵਿਚਾਰ ਕੀਤਾ ਜਾਵੇਗਾ।

ਇਹ ਵੀ ਭਰੋਸਾ ਕਾਇਮ ਰੱਖਿਆ ਜਾਣਾ ਚਾਹੀਦਾ ਹੈ ਕਿ ਭਾਰਤ ਕਿਵੇਂ ਵਿਸ਼ਵਵਿਆਪੀ ਆਰਥਿਕ ਸਥਿਤੀਆਂ ਤੋਂ ਲਾਭ ਲੈ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਦ ਦੇ ਦੋਨੋਂ ਸੈਸ਼ਨਾ ਵਿਚ ਲੋਕਾਂ ਦੀ ਆਰਥਿਕ ਸਸ਼ਕਤੀਕਰਨ ਉੱਤੇ ਵੀ ਵਿਆਪਕ ਵਿਚਾਰ ਵਟਾਂਦਰੇ ਹੋਣੇ ਚਾਹੀਦੇ ਹਨ।

ਬਜਟ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾ ਕਾਂਗਰਸ ਨੇ ਕੀਤਾ ਪ੍ਰਦਰਸ਼ਨ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾ ਸ਼ੁੱਕਰਵਾਰ ਨੂੰ ਸੰਸਦ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਸੋਧੇ ਹੋਏ ਸਿਟੀਜ਼ਨਸ਼ਿਪ ਐਕਟ (ਸੀ.ਏ.ਏ) ਅਤੇ ਐਨ.ਆਰ.ਸੀ ਦੇ ਵਿਰੋਧ ਵਿਚ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਪਾਰਟੀ ਦੇ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਇਕਮੁੱਠਤਾ ਪ੍ਰਦਰਸ਼ਨ ਕੀਤਾ।

ਇਸ ਪ੍ਰਦਰਸ਼ਨ ਵਿਚ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸੀਨੀਅਰ ਨੇਤਾ ਅਹਿਮਦ ਪਟੇਲ, ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਅਤੇ ਕਈ ਹੋਰ ਸੰਸਦ ਮੈਂਬਰ ਮੌਜ਼ੂਦ ਸਨ। ਕਾਂਗਰਸ ਦੇ ਮੈਂਬਰਾਂ ਨੇ ਕਈ ਭਾਜਪਾ ਨੇਤਾਵਾਂ ਦੇ ਵਿਵਾਦਪੂਰਨ ਬਿਆਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ' 'ਤੇ ਸੰਵਿਧਾਨ ਦੇ ਵਿਰੁੱਧ ਕੰਮ ਕਰਨ ਦਾ ਦੋਸ਼ ਲਾਇਆ।

ਪਾਰਟੀ ਸੀਏਏ ਅਤੇ ਐਨਆਰਸੀ ਦਾ ਖੁਲ੍ਹ ਕੇ ਵਿਰੋਧ ਕਰ ਰਹੀ ਹੈ।ਇਸ ਪਾਰਟੀ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਅਰਥਵਿਵਸਥਾ ਦੇ ਮੋਰਚੇ ਤੇ ਆਪਣੀਆਂ ਅਸਫ਼ਲਤਾਵਾਂ ਨੂੰ ਛਿਪਾਉਣ ਲਈ ਹੀ ਇਨ੍ਹਾਂ ਮੁੱਦਿਆ ਨੂੰ ਉਛਾਲ ਰਹੀ ਹੈ। ਵਿਚਾਰਾਤਮਕ ਹੈ ਕਿ ਸੰਸਦ ਦਾ ਇਹ ਬਜਟ ੩੧ ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ।

ਇਸ ਦਿਨ ਸੰਸਦ ਦੇ ਦੋਨਾਂ ਸਦਨਾਂ ਦੀ ਸੰਯੁਕਤ ਬੈਠਕ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਸੰਬੋਧਨ ਕਰਨਗੇ ।ਬਜਟ ਸਦਨ ਦਾ ਪਹਿਲਾ ਕਦਮ ੧੧ ਫਰਵਰੀ ਤੱਕ ਚੱਲੇਗਾ। ਮੱਧਕਾਲ ਤੋਂ ਬਆਦ ਇਸ ਦਾ ਦੂਜਾ ਕਦਮ ੨ ਮਾਰਚ ਤੋਂ ਸ਼ੁਰੂ ਹੋ ਕੇ ੩ ਅਪ੍ਰੈਲ ਨੂੰ ਖ਼ਤਮ ਹੋਵੇਗਾ।